DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੈਦੋਗਾਜ਼ੀ ’ਚ ਕਾਂਗਰਸੀ ਪਰਿਵਾਰ ‘ਆਪ’ ‘ਚ ਸ਼ਾਮਲ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਪਾਰਟੀ ’ਚ ਸਵਾਗਤ

  • fb
  • twitter
  • whatsapp
  • whatsapp
featured-img featured-img
‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ।
Advertisement

ਅੱਜ ਵਿਧਾਨ ਸਭਾ ਹਲਕਾ ਅਜਨਾਲਾ ’ਚ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਹਲਕੇ ਦੀ ਸਰਹੱਦੀ ਪਿੰਡ ਸੈਦੋਗਾਜ਼ੀ ਵਿੱਚ 50 ਦੇ ਕਰੀਬ ਕਾਂਗਰਸੀ ਆਗੂ ਆਪਣੇ ਪਰਿਵਾਰਾਂ ਤੇ ਸਮਰਥਕਾਂ ਸਣੇ ਸਾਬਕਾ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਵਿਧਾਇਕ ਧਾਲੀਵਾਲ ਵੱਲੋਂ ਪਾਰਟੀ ’ਚ ਸਵਾਗਤ ਕੀਤਾ ਗਿਆ। ਉਨ੍ਹਾਂ ਸਾਰੇ ‘ਆਪ’ ’ਚ ਸ਼ਾਮਲ ਹੋਣ ਵਾਲਿਆਂ ਨੂੰ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਦੇ ਜਾਨ ਮਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਹੜ੍ਹਾਂ ਨੂੰ ਕੇਂਦਰੀ ਮੋਦੀ ਸਰਕਾਰ ਕੋਲੋਂ 20 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹੜ੍ਹ ਪੀੜਤਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਹੈ ਜਿਸ ਦੇ ਮੱਦੇਨਜ਼ਰ ਪੰਜਾਬ ਹਿਤੈਸ਼ੀ ਕਾਂਗਰਸ ਆਗੂ ਤੇ ਕਾਰਕੁਨ ਹਮੇਸ਼ਾ ਲਈ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਮਨਦੀਪ ਸਿੰਘ, ਭਾਗ ਕੌਰ, ਪ੍ਰੇਮ ਸਿੰਘ, ਸੁੱਚਾ ਸਿੰਘ, ਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਬਲਵਿੰਦਰ ਸਿੰਘ , ਰੇਸ਼ਮ ਸਿੰਘ , ਮੁਖਤਾਰ ਸਿੰਘ, ਮਨਬੀਰ ਸਿੰਘ, ਡਾ. ਸਤਨਾਮ ਸਿੰਘ, ਕਰਮ ਸਿੰਘ, ਮਲਕੀਤ ਸਿੰਘ, ਕੁਲਦੀਪ ਸਿੰਘ, ਸ਼ਾਮ ਲਾਲ, ਜਰਨੈਲ ਸਿੰਘ ਨਿੰਦਰ ਮਸੀਹ, ਕਰਮਜੀਤ ਸਿੰਘ , ਗੁਰਮੇਜ ਸਿੰਘ ਆਦਿ ਸਥਾਨਕ ਪ੍ਰਮੁੱਖ ਆਗੂ ਸ਼ਾਮਲ ਸਨ।

Advertisement
Advertisement
×