ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 19 ਦਸੰਬਰ
ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਸੰਤੂਨੰਗਲ ਵਿੱਚ ਸਾਬਕਾ ਵਿਧਾਇਕ ਤੇ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਬੋਨੀ ਅਜਨਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਆਪਣੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ’ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਸਰਕਾਰ ਪ੍ਰਤੀ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹੁਣ ਥੋੜ੍ਹੇ ਦਿਨਾਂ ਦੀ ਮਹਿਮਾਨ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਾਂਗਰਸ ਸਰਕਾਰ ’ਤੇ ਪਿਛਲੀਆਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਗੱਠਜੋੜ ਦੀ ਸਰਕਾਰ ਬਣਨ ’ਤੇ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਮੱਖਣ ਸਿੰਘ ਸੰਤੂਨੰਗਲ, ਜਥੇਦਾਰ ਕੁਲਵੰਤ ਸਿੰਘ, ਬਲਵਿੰਦਰ ਸਿੰਘ ਸ਼ਾਹ, ਸੰਤੋਖ ਸਿੰਘ, ਦਲਬੀਰ ਸਿੰਘ ਕੁੱਕ, ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।