ਕਾਂਗਰਸ ਵੱਲੋਂ ‘ਵੋਟ ਚੋਰ ਗੱਦੀ ਛੋੜ’ ਰੈਲੀ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਮਨ ਕਾਨੂੰਨ ਦੀ ਵਿਗੜਦੀ ਹਾਲਤ ’ਤੇ ‘ਆਪ’ ਸਰਕਾਰ ਨੂੰ ਭੰਡਿਆ
Advertisement
ਵਿਰੋਧੀ ਧਿਰ ਦੇੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਲਕਾ ਸ਼੍ਰੀਹਰਗੋਬਿੰਦਪੁਰ ਸਾਹਿਬ ਦੇ ਕਸਬਾ ਘੁਮਾਣ ਵਿੱਚ ਕਾਂਗਰਸ ਆਗੂ ਪ੍ਰਿੰਸੀਪਲ ਸੁਲੱਖਣ ਸਿੰਘ ਦੀ ਅਗਵਾਈ ਵਿੱਚ ‘ਵੋਟ ਚੋਰ ਗੱਦੀ ਛੋੜ’ ਰੈਲੀ ਕੀਤੀ ਗਈ। ਇਸ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਰਛਪਾਲ ਸਿੰਘ ਕਰਨਾਮਾ ਅਤੇ ਸੁਖਵਿੰਦਰ ਸਿੰਘ ਭਾਮ ਨੇ ਕਾਂਗਰਸ ਦਾ ਪੱਲਾ ਫੜਿਆ। ਬਾਜਵਾ ਨੇ ਆਪਣੇ ਸੰਬੋਧਨ ਦੌਰਾਨ ਕੇਂਦਰ ਸਰਕਾਰ ਦੀ ਨਿਖ਼ੇਧੀ ਕੀਤੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ’ਚ ਅਮਨ ਕਾਨੂੰਨ ਦੀ ਵਿਗੜ ਰਹੀ ਹਾਲਤ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਆਖਿਆ ਕਿ ਗੈਂਗਸਟਰਾਂ ਵੱਲੋਂ ਵਪਾਰੀ ਵਰਗ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਬਾਜਵਾ ਨੇ ਆਖਿਆ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਤੋਂ ਆਕੀ ਹੋ ਗਏ ਹਨ। ਉਨ੍ਹਾਂ 2027 ’ਚ ਪੰਜਾਬ ’ਚ ਕਾਂਗਰਸ ਸਰਕਾਰ ਬਣਨ ਦੀ ਭਵਿੱਖਬਾਣੀ ਕੀਤੀ। ਇਸ ਤੋਂ ਪਹਿਲਾਂ ਪ੍ਰਿੰਸੀਪਲ ਸੁਲੱਖਣ ਸਿੰਘ, ਸਾਬਕਾ ਚੇਅਰਮੈਨ ਸੁਆਮੀਪਾਲ ਖੋਸਲਾ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਨਾਭਾ, ਸਾਬਕਾ ਚੇਅਰਮੈਨ ਹਰਦਿਆਲ ਸਿੰਘ ਕਾਜ਼ਮਪੁਰ, ਸਾਬਕਾ ਚੇਅਰਮੈਨ ਮੰਗਲ ਸਿੰਘ ਖਜਾਲਾ, ਸਾਬਕਾ ਸਰਪੰਚ ਹਰਦੇਵ ਸਿੰਘ ਬੱਦੋਵਾਲ ਨੇ ਵੱਡੀ ਗਿਣਤੀ ਵਿੱਚ ਜੁੜੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਬਾਬਾ ਨਾਮਦੇਵ ਸਪੋਰਟਸ ਕਲੱਬ ਪ੍ਰਧਾਨ ਸਰਦਾਰ ਗੁਰਨਾਮ ਸਿੰਘ ਅਠਵਾਲ, ਸਾਬਕਾ ਸਰਪੰਚ ਹਰਪਾਲ ਸਿੰਘ ਹਰਪੁਰਾ, ਸਰਪੰਚ ਦਵਿੰਦਰ ਸਿੰਘ ਪਿੰਡਾਂਰੋੜੀ ,ਲੰਬੜਦਾਰ ਕਸ਼ਮੀਰ ਸਿੰਘ ਮੂੜ,ਜੈਮਲ ਸਿੰਘ ਬੋਲੇਵਾਲ,ਸਾਬਕਾ ਸਰਪੰਚ ਪ੍ਰਤਾਪ ਸਿੰਘ ਐਨੋਕੋਟ,ਐਮਸੀ ਗੁਰਪ੍ਰੀਤ ਸਿੰਘ ਸ੍ਰੀ ਹਰਗੋਬਿੰਦਪੁਰ , ਬਲਾਕ ਸੰਮਤੀ ਮੈਂਬਰ ਮੇਜਰ ਸਿੰਘ ਵੀਲਾਬੱਜੂ ,ਨੰਬਰਦਾਰ ਸੁਖਦੇਵ ਸਿੰਘ ਵੀਲਾ ਬੱਜੂ ,ਸਾਬਕਾ ਸਰਪੰਚ ਗਿਆਨ ਸਿੰਘ ਵੀਲਾ ਬੱਜੂ,ਅਮਨਦੀਪ ਸਿੰਘ ਲੱਧਾ ਮੁੰਡਾ, ਸਾਬਕਾ ਸਰਪੰਚ ਜਸਵੰਤ ਸਿੰਘ ਮਡਿਆਲਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰ ਅਤੇ ਆਗੂ ਹਾਜ਼ਰ ਸਨ।
Advertisement
Advertisement