ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਾਂਗਰਸ ਨੇ ਚਲਾਈ ਮੁਹਿੰਮ
ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਚਲਾਈ ਜਾ ਰਹੀ ਸੰਗਠਨ ਨਿਰਮਾਣ ਮੁਹਿੰਮ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਆਬਜ਼ਰਵਰ ਆਰਕੇ ਓਝਾ ਨੇ ਅੱਜ ਇੱਥੇ ਇੱਕ ਮੀਟਿੰਗ ਕੀਤੀ।
ਜਿਸ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਪ੍ਰਦੇਸ਼ ਖਜ਼ਾਨਚੀ ਤੇ ਸਾਬਕਾ ਵਿਧਾਇਕ ਅਮਿਤ ਵਿਜ, ਵਿਧਾਇਕ ਅਰੁਣਾ ਚੌਧਰੀ, ਸਾਬਕਾ ਮੰਤਰੀ ਰਮਨ ਭੱਲਾ, ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨਰੇਸ਼ ਪੁਰੀ, ਮੇਅਰ ਪੰਨਾ ਲਾਲ ਭਾਟੀਆ, ਆਸ਼ੀਸ਼ ਵਿਜ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਭਿਯਮ ਸ਼ਰਮਾ ਐਡਵੋਕੇਟ ਆਦਿ ਹਾਜ਼ਰ ਸਨ।
ਇਸ ਸਮੇਂ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਇੱਕ ਗੱਲਬਾਤ ਕੀਤੀ ਗਈ ਅਤੇ ਇਲਾਕੇ ਵਿੱਚ ਸੰਗਠਨ ਨਿਰਮਾਣ ਤੇ ਭਵਿੱਖ ਦੀਆਂ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਆਬਜ਼ਰਵਰ ਆਰ.ਕੇ ਓਝਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਕਰਵਾਉਣ ਦਾ ਮੁੱਖ ਉਦੇਸ਼ ਸੰਗਠਨ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਸ ਸਾਲ 2025 ਨੂੰ ਸੰਗਠਨ ਦਾ ਸਾਲ ਐਲਾਨਿਆ ਹੈ। ਪਾਰਟੀ ਪ੍ਰਧਾਨ ਦੀ ਨਿਯੁਕਤੀ ਲਈ ਅਜਿਹੇ ਲੋਕਾਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ ਜੋ ਸਭਨਾਂ ਨੂੰ ਨਾਲ ਲੈ ਕੇ ਚੱਲਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ। ਅਜਿਹੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਇਸ ’ਤੇ ਪੰਚਾਇਤ ਤੋਂ ਲੈ ਕੇ ਬਲਾਕ ਪੱਧਰ ਤੱਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ,“ ਵੋਟ ਚੋਰੀ ਹੋ ਰਹੀ ਹੈ ਚੋਣ ਕਮਿਸ਼ਨ ਸਹੀ ਢੰਗ ਨਾਲ ਕੰਮ ਨਹੀਂ ਕਰ ਰਿਹਾ । ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਜਨਤਾ ਵਿੱਚ ਲਿਜਾਇਆ ਜਾਣਾ ਚਾਹੀਦਾ ਹੈ ਅਸੀਂ ਅਜਿਹੇ ਵਰਕਰ ਪੈਦਾ ਕਰਨਾ ਚਾਹੁੰਦੇ ਹਾਂ।”
ਉਨ੍ਹਾਂ ਕਿਹਾ ਕਿ ਜੋ ਵੀ ਜ਼ਿਲ੍ਹਾ ਪ੍ਰਧਾਨ/ਬਲਾਕ ਪ੍ਰਧਾਨ ਵੱਜੋਂ ਅੱਗੇ ਆਉਣਾ ਚਾਹੁੰਦਾ ਹੈ ਉਹ ਇਸ ਵਾਸਤੇ ਫਾਰਮ ਭਰ ਸਕਦਾ ਹੈ ਅਤੇ ਇਸ ਲਈ 17 ਤਰੀਕ ਆਖਰੀ ਤਾਰੀਖ ਹੈ।