DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦਾ ਸਸਕਾਰ

ਸਿਆਸੀ ਆਗੂਆਂ, ਸੰਤ ਸਮਾਜ ਦੇ ਨੁਮਾਇੰਦਿਆਂ ਅਤੇ ਸੰਗਤ ਨੇ ਹਾਜ਼ਰੀ ਭਰੀ

  • fb
  • twitter
  • whatsapp
  • whatsapp
featured-img featured-img
ਬਾਬਾ ਅਮਰੀਕ ਸਿੰਘ ਦੀ ਚਿਤਾ ਨੂੰ ਅਗਨੀ ਭੇਟ ਕਰਦੇ ਹੋਏ ਬਾਬਾ ਤਰਨਜੀਤ ਸਿੰਘ ਖਾਲਸਾ।
Advertisement
ਤਪ ਅਸਥਾਨ ਗੁਰਦੁਆਰਾ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਦਾ ਅੰਤਿਮ ਸੰਸਕਾਰ ਅੱਜ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਪੂਰਨ ਸਿੱਖ ਰਹਿਤ ਮਰਿਆਦਾ ਅਨੁਸਾਰ ਕਰ ਦਿੱਤਾ ਗਿਆ। ਸਸਕਾਰ ਤੋਂ ਪਹਿਲਾਂ ਬਾਬਾ ਅਮਰੀਕ ਸਿੰਘ ਦੇ ਮ੍ਰਿਤਕ ਸਰੀਰ ਉੱਪਰ ਫੁੱਲ ਮਾਲਾਵਾਂ ਪਾ ਕੇ ਸੰਗਤ ਦੇ ਦਰਸ਼ਨ ਲਈ ਰੱਖਿਆ ਗਿਆ। ਇਸ ਦੌਰਾਨ ਸਮਾਗਮ ਵਿੱਚ ਹਜ਼ੂਰੀ ਰਾਗੀ ਜਥਾ ਭਾਈ ਸੁਰਜੀਤ ਸਿੰਘ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਾਲਿਆਂ ਨੇ ਕੀਰਤਨ ਕੀਤਾ। ਉਪਰੰਤ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ, ਸੰਤ ਸਮਾਜ ਦੇ ਨੁਮਾਇੰਦਿਆਂ ਸਮੇਤ ਹੋਰ ਧਾਰਮਿਕ ਸਖਸੀਅਤਾਂ ਅਤੇ ਧਾਰਮਿਕ, ਸਮਾਜ ਸੇਵੀ ਅਤੇ ਸਿਆਸੀ ਜਥੇਬੰਦੀ ਦੇ ਆਗੂਆਂ ਨੇ ਬਾਬਾ ਅਮਰੀਕ ਸਿੰਘ ਜੀ ਨੂੰ ਅੰਤਿਮ ਵਿਦਾਇਗੀ ਦਿੱਤੀ। ਉਹਨਾਂ ਦੀ ਚਿਖਾ ਨੂੰ ਅਗਨੀ ਭੇਟ ਉਹਨਾਂ ਦੇ ਸਪੁੱਤਰ ਬਾਬਾ ਤਰਨਜੀਤ ਸਿੰਘ ਖਾਲਸਾ ਨੇ ਕੀਤੀ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ, ਅਕਾਲੀ ਦਲ ਦੇ ਸਾਬਕਾ ਜ਼ਿਲਾ ਪ੍ਰਧਾਨ ਰਮਨਦੀਪ ਸਿੰਘ ਸੰਧੂ, ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਅਕਾਲੀ ਆਗੂ ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ, ਬਾਬਾ ਸੱਜਣ ਸਿੰਘ ਕਾਰ ਸੇਵਾ ਗੁਰੂ ਕੇ ਬੇਰ (ਅੰਮ੍ਰਿਤਸਰ) ਵਾਲੇ, ਬਾਬਾ ਅਵਤਾਰ ਸਿੰਘ ਕਾਰ ਸੇਵਾ ਸੁਰ ਸਿੰਘ (ਤਰਨ ਤਾਰਨ) ਵਾਲੇ, ਬਾਬਾ ਜਗਜੀਤ ਸਿੰਘ ਨਾਨਕਸਰ ਕਲੇਰਾਂ (ਜਗਰਾਓਂ) ਵਾਲੇ, ਬਾਬਾ ਦਿਲਬਾਗ ਸਿੰਘ ਅਨੰਦਪੁਰ ਸਾਹਿਬ ਵਾਲੇ ਆਦਿ ਤੋਂ ਇਲਾਵਾ ਵੀ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਅਤੇ ਸਿਆਸੀ ਪਾਰਟੀਆਂ ਦੇ ਆਗੂ ਸੰਗਤ ’ਚ ਸ਼ਾਮਲ ਸਨ।

Advertisement

Advertisement
Advertisement
×