ਪੱਤਰ ਪ੍ਰੇਰਕ
ਦੀਨਾਨਗਰ, 2 ਮਈ
ਗਰੀਬ ਤੇ ਮਜ਼ਦੂਰ ਵਰਗ ਦੇ ਮਸੀਹਾ ਵਜੋਂ ਜਾਣੇ ਜਾਂਦੇ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤੇ ਕਾਂਗਰਸ ਦੇ ਸੀਨੀਅਰ ਆਗੂ ਤਰਸੇਮ ਲਾਲ ਬਨੌਤਰਾ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਸ਼ਨਿੱਚਰਵਾਰ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਹ ਕਰੀਬ 65 ਵਰ੍ਹਿਆਂ ਦੇ ਸਨ। ਕੈਬਨਿਟ ਮੰਤਰੀ ਪੰਜਾਬ ਅਰੁਣਾ ਚੌਧਰੀ ਅਤੇ ਕਾਂਗਰਸ ਕਮੇਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਸਮੇਤ ਹਲਕੇ ਦੇ ਸਮੂਹ ਕਾਂਗਰਸੀ ਆਗੂਆਂ ਨੇ ਤਰਸੇਮ ਲਾਲ ਬਨੌਤਰਾ ਦੀ ਅਚਨਚੇਤ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।