DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Congress Protest: ਕਾਂਗਰਸੀਆਂ ਨੇ ਚੀਮਾ ਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ

ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਸਬੰਧੀ ਅੈੱਫ ਆੲੀ ਆਰ ਵਿੱਚ ਵਿੱਤ ਮੰਤਰੀ ਦਾ ਨਾਮ ਸ਼ਾਮਲ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਪਠਾਨਕੋਟ ਵਿੱਚ ਹਰਪਾਲ ਸਿੰਘ ਚੀਮਾ ਅਤੇ ਭਗਵੰਤ ਮਾਨ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਆਗੂ।
Advertisement

ਕਾਂਗਰਸ ਪਾਰਟੀ ਵੱਲੋਂ ਸੰਗਰੂਰ ਦੇ ਤੂਰਬੰਜਾਰਾ ਪਿੰਡ ਦੇ ਗੁਲਜ਼ਾਰ ਸਿੰਘ ਦੇ ਕਥਿਤ ਖ਼ੁਦਕੁਸ਼ੀ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਂ ਐੱਫ ਆਈ ਆਰ ਵਿੱਚ ਨਾਮਜ਼ਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਦੀ ਅਗਵਾਈ ਹੇਠ ਐੱਸ ਐੱਸ ਪੀ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਅਤੇ ਡੀ ਜੀ ਪੀ ਦੇ ਨਾਂ ’ਤੇ ਐੱਸ ਐੱਸ ਪੀ ਮਨਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ। ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੀਸ਼ ਵਿੱਜ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਪੂਰਨ ਰੂਪ ਵਿੱਚ ਫੇਲ੍ਹ ਸਾਬਤ ਹੋਈ ਹੈ। ਹਾਲਤ ਇਹ ਹੋ ਗਈ ਹੈ ਕਿ ਜੇ ਕੋਈ ਨਸ਼ਿਆਂ ਬਾਰੇ ਸਵਾਲ ਕਰਦਾ ਹੈ ਤਾਂ ਉਸ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦ ਤੱਕ ਹਰਪਾਲ ਸਿੰਘ ਚੀਮਾ ਦਾ ਨਾਂ ਐੱਫ ਆਈ ਆਰ ਵਿੱਚ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਾਂਗਰਸ ਪਾਰਟੀ ਚੁੱਪ ਕਰ ਕੇ ਨਹੀਂ ਬੈਠੇਗੀ।

ਫਗਵਾੜਾ (ਜਸਬੀਰ ਸਿੰਘ ਚਾਨਾ): ਪਿੰਡ ਤੂਰਬੰਜਾਰਾ ਵਿੱਚ ਦਲਿਤ ਮਜ਼ਦੂਰ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਤੁਰੰਤ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਡੀ ਜੀ ਪੀ ਦੇ ਨਾਮ ਐੱਸ ਪੀ ਮੇਜਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ’ਚ ਪੰਜ ਵਿਅਕਤੀਆਂ ਖ਼ਿਲਾਫ਼ ਐੱਫ ਆਈ ਆਰ ਦਰਜ ਕੀਤੀ ਗਈ ਹੈ, ਪਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਮ ਐੱਫ ਆਈ ਆਰ ’ਚ ਦਰਜ ਕਰਨ ਤੋਂ ਗੁਰੇਜ਼ ਕੀਤਾ ਗਿਆ ਹੈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇੇ।

Advertisement

ਉਨ੍ਹਾਂ ਮੰਗ ਕੀਤੀ ਕਿ ਚੀਮਾ ਨੂੰ ਪਾਰਟੀ ਅਤੇ ਸਰਕਾਰੀ ਅਹੁਦਿਆਂ ਤੋਂ ਹਟਾਇਆ ਜਾਵੇ ਤਾਂ ਜੋ ਉਹ ਆਪਣੇ ਅਹੁਦੇ ਜਾਂ ਪ੍ਰਭਾਵ ਦੀ ਵਰਤੋਂ ਕਰ ਕੇ ਮ੍ਰਿਤਕ ਦੇ ਪਰਿਵਾਰ ’ਤੇ ਕਿਸੇ ਤਰ੍ਹਾਂ ਦਾ ਦਬਾਅ ਨਾ ਪਾ ਸਕਣ। ਇਸ ਮੌਕੇ ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਗੁਰਜੀਤ ਵਾਲੀਆ, ਗੁਰਦਿਆਲ ਸਿੰਘ ਭੁੱਲਾਰਾਈ, ਸੰਜੀਵ ਬੁੱਗਾ, ਜਤਿੰਦਰ ਵਰਮਾਨੀ ਹਾਜ਼ਰ ਸਨ।

Advertisement

Advertisement
×