DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Congress Protest: ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਸਾੜਿਆ

ਕਾਂਗਰਸੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

  • fb
  • twitter
  • whatsapp
  • whatsapp
featured-img featured-img
ਚੋਣ ਕਮਿਸ਼ਨਰ ਦਾ ਪੁਤਲਾ ਸਾੜਦੇ ਹੋਏ ਕਾਂਗਰਸੀ ਆਗੂ ਅਤੇ ਵਰਕਰ।
Advertisement

ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਕਾਂਗਰਸ ਤੇ ਸਾਰੀਆਂ ਵਿਰੋਧੀ ਧਿਰਾਂ ਵੱਲੋ ਕੀਤੇ ਜਾ ਰਹੇ ਪ੍ਰਦਰਸ਼ਨ ਤਹਿਤ ਅੱਜ ਜ਼ਿਲ੍ਹਾ ਕਾਂਗਰਸੀ ਕਮੇਟੀ ਸ਼ਹਿਰੀ ਦੇ ਪ੍ਰਧਾਨ ਸੰਜੈ ਤਲਵਾੜ ਦੀ ਅਗਵਾਈ ਵਿੱਚ ਟਿੱਬਾ ਰੋਡ ਕਾਂਗਰਸ ਦਫ਼ਤਰ ਦੇ ਬਾਹਰ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਜਦੋਂ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੋਕ ਸਭਾ ਮੈਂਬਰ ਚੋਣ ਕਮਿਸ਼ਨ ਤੋਂ ਜਵਾਬਦੇਰੀ ਦੀ ਮੰਗ ਕਰਨ ਲਈ ਪ੍ਰਦਰਸ਼ਨ ਕਰ ਰਹੇ ਹਨ ਤਾਂ ਦਿੱਲੀ ਪੁਲੀਸ ਉਨ੍ਹਾਂ ਦੇ ਨਾਲ ਸ਼ਰ੍ਹੇਆਮ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਜਨਤਾ ਦੇ ਚੁਣੇ ਹੋਏ ਨੁਮਾਇੰਦਿਆਂ ’ਤੇ ਇਸ ਤਰ੍ਹਾਂ ਦਾ ਹਮਲਾ ਕਰਨਾ ਸੰਵਿਧਾਨ ’ਤੇ ਹਮਲਾ ਹੈ। ਕਾਂਗਰਸ ਅੱਜ ਦੇ ਦਿਨ ਨੂੰ ਭਾਰਤੀ ਲੋਕਤੰਤਰ ਲਈ ‘ਕਾਲਾ ਦਿਵਸ’ ਐਲਾਨ ਕੇ ਦੇਸ਼ ਵਿੱਚ ਰੋਸ਼ ਪ੍ਰਦਰਸ਼ਨ ਕਰਦੇ ਹੋਏ ਗਿਆਨੇਸ਼ ਕੁਮਾਰ ਦਾ ਪੁਤਲੇ ਫੂਕ ਰਹੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਇਹ ਲੜਾਈ ਉਦੋਂ ਤੱਕ ਜਾਰੀ ਰੱਖਣਗੇ, ਜਦੋਂ ਤੱਕ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਨਹੀਂ ਜਾਂਦਾ ਅਤੇ ਚੋਣ ਪ੍ਰਣਾਲੀ ਦੀ ਅਖੰਡਤਾ ਪੂਰੀ ਤਰ੍ਹਾਂ ਨਾਲ ਬਹਾਲ ਨਹੀਂ ਹੋ ਜਾਂਦੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਸੀਨੀਅਰ ਲੀਡਰਸ਼ਿਪ, ਅਹੁਦੇਦਾਰ ਅਤੇ ਵਰਕਰ ਸ਼ਾਮਲ ਸਨ।

Advertisement

Advertisement
Advertisement
×