ਕਾਂਗਰਸ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ
ਪੱਤਰ ਪ੍ਰੇਰਕ ਤਰਨ ਤਾਰਨ, 29 ਜੂਨ ਪਿੰਡ ਠੱਕਰਪੁਰਾ ਵਿੱਚ ਕਾਂਗਰਸ ਪਾਰਟੀ ਵਲੋਂ ਅੱਜ ਇਕੱਠ ਕਰ ਕੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਗਏ। ਇਕੱਠ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸੰਬੋਧਨ ਕੀਤਾ। ਉਨ੍ਹਾਂ...
Advertisement
ਪੱਤਰ ਪ੍ਰੇਰਕ
ਤਰਨ ਤਾਰਨ, 29 ਜੂਨ
Advertisement
ਪਿੰਡ ਠੱਕਰਪੁਰਾ ਵਿੱਚ ਕਾਂਗਰਸ ਪਾਰਟੀ ਵਲੋਂ ਅੱਜ ਇਕੱਠ ਕਰ ਕੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਗਏ। ਇਕੱਠ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸੰਬੋਧਨ ਕੀਤਾ। ਉਨ੍ਹਾਂ ਲੁਧਿਆਣਾ ਪੱਛਮੀ ਉਪ ਚੋਣ ਨੂੰ ਹਾਕਮ ਧਿਰ ਦੀਆਂ ਨੀਤੀਆਂ ਦੀ ਜਿੱਤ ਨਾਲੋਂ ਸਗੋਂ ਪੁਲੀਸ, ਪ੍ਰਸ਼ਾਸਨ ਅਤੇ ਪੈਸੇ ਦੀ ਦੁਰਵਰਤੋਂ ਦੀ ਜਿੱਤ ਕਿਹਾ ਅਤੇ ਕਿਹਾ ਕਿ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਮੂਧੇ ਮੂੰਹ ਡਿੱਗ ਪਵੇਗੀ| ਉਨ੍ਹਾਂ ਕਿਹਾ ਕਿ ਸੱਤਾਧਾਰੀ ਸਰਕਾਰ ਵੱਲੋਂ ਜ਼ਿਮਨੀ ਚੋਣ ਜਿੱਤ ਜਾਣਾ ਉਸ ਦੀ ਲੋਕਪ੍ਰਿਯਤਾ ਦਾ ਪ੍ਰਤੀਕ ਨਹੀਂ ਇਹ ਧੱਕੇਸ਼ਾਹੀ ਦੀ ਮੂੰਹੋਂ ਬੋਲਦੀ ਤਸਵੀਰ ਹੈ। ਇਸ ਮੌਕੇ ਹੋਰਨਾਂ ਧਿਰਾਂ ਦੇ 23 ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ|
Advertisement