ਕਾਂਗਰਸੀਆਂ ਨੇ ਸੰਵਿਧਾਨ ਬਚਾਉਣ ਦਾ ਸੱਦਾ ਦਿੱਤਾ
ਕਾਂਗਰਸ ਨੇ ਅੱਜ ਡਾ. ਬੀ ਆਰ ਅੰਬੇਡਕਰ ਦੇ 135ਵੇਂ ਜਨਮ ਦਿਵਸ ਮੌਕੇ ਬਲਾਕ ਪ੍ਰਧਾਨ ਨਰੇਸ਼ ਭਾਰਦਵਾਜ ਦੀ ਅਗਵਾਈ ਹੇਠ ‘ਰਨ ਫਾਰ ਅੰਬੇਡਕਰ ਜੀ’, ਰਨ ਫਾਰ ਕਾਂਸਟੀਟਿਊਸ਼ਨ’ ਦੌੜ ਸ਼ੁਰੂ ਕੀਤੀ। ਇਸ ਦੌਰਾਨ ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ...
ਕਾਂਗਰਸ ਨੇ ਅੱਜ ਡਾ. ਬੀ ਆਰ ਅੰਬੇਡਕਰ ਦੇ 135ਵੇਂ ਜਨਮ ਦਿਵਸ ਮੌਕੇ ਬਲਾਕ ਪ੍ਰਧਾਨ ਨਰੇਸ਼ ਭਾਰਦਵਾਜ ਦੀ ਅਗਵਾਈ ਹੇਠ ‘ਰਨ ਫਾਰ ਅੰਬੇਡਕਰ ਜੀ’, ਰਨ ਫਾਰ ਕਾਂਸਟੀਟਿਊਸ਼ਨ’ ਦੌੜ ਸ਼ੁਰੂ ਕੀਤੀ। ਇਸ ਦੌਰਾਨ ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈ ਏ ਐੱਸ) ਪਹੁੰਚੇ। ਦੌੜ ਤੋਂ ਪਹਿਲਾਂ ਸਮੂਹ ਕਾਂਗਰਸ ਵਰਕਰਾਂ ਅਤੇ ਸਮਰਥਕਾਂ ਨੇ ਸਥਾਨਕ ਗੁਰੂ ਹਰਗੋਬਿੰਦ ਨਗਰ ਸਥਿਤ ਡਾ. ਅੰਬੇਡਕਰ ਪਾਰਕ ਵਿੱਚ ਸਥਾਪਤ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਤੇ ਫੁੱਲਮਾਲਾਵਾਂ ਭੇਟ ਕੀਤੀਆਂ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਅੱਜ ਦੀ ਇਸ ਦੌੜ ਦਾ ਮਕਸਦ ਵੀ ਕੇਂਦਰ ਸਰਕਾਰ ਦੇ ਕੰਨਾਂ ਤੱਕ ਇਸ ਸੰਦੇਸ਼ ਨੂੰ ਪਹੁੰਚਾਉਣਾ ਹੈ ਕਿ ਬਾਬਾ ਸਾਹਿਬ ਦੇ ਸੰਵਿਧਾਨ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਕਾਂਗਰਸ ਪਾਰਟੀ ਕਦੇ ਵੀ ਸਵੀਕਾਰ ਨਹੀਂ ਕਰੇਗੀ। ਸੰਵਿਧਾਨ ਦੀ ਰੱਖਿਆ ਲਈ ਹਰ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।
ਪਠਾਨਕੋਟ (ਪੱਤਰ ਪ੍ਰੇਰਕ): ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਤੇ ਮੇਅਰ ਪੰਨਾ ਲਾਲ ਭਾਟੀਆ ਦੀ ਅਗਵਾਈ ਹੇਠ ਅੱਜ ਇੱਥੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਪੈਦਲ ਮਾਰਚ ਕੀਤਾ ਗਿਆ। ਮਾਰਚ ਵਿੱਚ ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਰਾਕੇਸ਼ ਬਬਲੀ, ਜੋਗਿੰਦਰ ਪਹਿਲਵਾਨ, ਰਜਨੀ ਮਨਹਾਸ, ਅਜੇ ਕੁਮਾਰ, ਚਰਨਜੀਤ ਹੈਪੀ, ਆਦਿ ਸ਼ਾਮਲ ਸਨ। ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਅਤੇ ਆਸ਼ੀਸ਼ ਵਿੱਜ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਸੰਵਿਧਾਨ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ ਪਰ ਜਦ ਦੀ ਦੇਸ਼ ’ਚ ਮੋਦੀ ਸਰਕਾਰ ਆਈ ਹੈ, ਉਸ ਵੇਲੇ ਤੋਂ ਉਨ੍ਹਾਂ ਦੇ ਰਚੇ ਗਏ ਸੰਵਿਧਾਨ ਨੂੰ ਖਤਰਾ ਖੜ੍ਹਾ ਹੋ ਗਿਆ ਹੈ। ਮੋਦੀ ਸਰਕਾਰ ਇਸ ਨੂੰ ਬਦਲਣ ਦੀਆਂ ਕੋਸ਼ਿਸ਼ਾਂ ਕਰਦੀ ਆ ਰਹੀ ਹੈ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਸਭਨਾਂ ਨੂੰ ਕੇਂਦਰ ਸਰਕਾਰ ਦੀ ਇਸ ਇਸ ਸੌੜੀ ਸੋਚ ਖ਼ਿਲਾਫ਼ ਸੰਘਰਸ਼ ਦਾ ਸੱਦਾ ਦਿੱਤਾ।
ਅੰਬੇਡਕਰ ਦੀ ਵਿਚਾਰਧਾਰਾ ’ਤੇ ਚੱਲਣ ਦੀ ਅਪੀਲ
ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਡੀ ਸੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ ਗਈ। ਡੀ ਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਭਾਰਤ ਰਤਨ ਡਾ. ਬੀ.ਆਰ ਅੰਬੇਡਕਰ ਦੀ ਵਿਚਾਰਧਾਰਾ ਉਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ।
ਕਪੂਰਥਲਾ (ਪੱਤਰ ਪ੍ਰੇਰਕ): ਡੀ ਸੀ ਅਕਾਸ਼ ਬਾਂਸਲ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਬਾਬਾ ਸਾਹਿਬ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਦੇ ਦਰਸਾਏ ਮਾਰਗ ਤੇ ਉੱਚੇ ਆਦਰਸ਼ਾਂ ਨੂੰ ਅਪਣਾਉਣ।

