ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਾਣੀ ਦਾ ਬਿੱਲ ਨਾ ਭਰਨ ਵਾਲੇ 8 ਡਿਫਾਲਟਰਾਂ ਦੇ ਕੁਨੈਕਸ਼ਨ ਕੱਟੇ

ਜਲ ਸਪਲਾਈ ਵਿਭਾਗ ਨੇ ਪਿੰਡ ਦੁਨੇਰਾ ਵਿੱਚ ਕੀਤੀ ਕਾਰਵਾਈ
ਡਿਫਾਲਟਰਾਂ ਦੇ ਪਾਣੀ ਦੇ ਕੁਨੈਕਸ਼ਨ ਕੱਟਦੇ ਹੋਏ ਸਿਹਤ ਵਿਭਾਗ ਦੇ ਮੁਲਾਜ਼ਮ।-ਫੋਟੋ: ਧਵਨ
Advertisement

ਜਲ ਸਪਲਾਈ ਵਿਭਾਗ ਨੇ ਪਾਣੀ ਦੇ ਬਿੱਲ ਡਿਫਾਲਟਰਾਂ ਦੇ ਪਾਣੀ ਦੇ ਕੁਨੈਕਸ਼ਨ ਕੱਟਣ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਜਿਸ ਦੇ ਤਹਿਤ ਜਲ ਸਪਲਾਈ ਦੁਨੇਰਾ ਸਬ-ਡਵੀਜ਼ਨ ਦੇ ਐਸਡੀਓ ਰਮੇਸ਼ ਕੁਮਾਰ ਨੇ 8 ਡਿਫਾਲਟਰਾਂ ਦੇ ਪਾਣੀ ਦੇ ਕੁਨੈਕਸ਼ਨ ਕੱਟ ਦਿੱਤੇ।

ਐੱਸਡੀਓ ਰਮੇਸ਼ ਕੁਮਾਰ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਜਿਹੇ ਖਪਤਕਾਰਾਂ ਦੇ ਕੁਨੈਕਸ਼ਨ ਕੱਟ ਦਿੱਤੇ ਜਾਣ ਜਿਨ੍ਹਾਂ ਦੇ ਪਾਣੀ ਦੇ ਬਿੱਲ ਪਿਛਲੇ ਇੱਕ ਸਾਲ ਤੋਂ ਅਦਾ ਨਹੀਂ ਕੀਤੇ ਗਏ ਹਨ ਜਾਂ ਜਿਨ੍ਹਾਂ ਦੇ ਬਿੱਲ ਲੰਬੇ ਸਮੇਂ ਤੋਂ ਪੈਂਡਿੰਗ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੂਰੇ ਧਾਰ ਖੇਤਰ ਵਿੱਚ ਬਹੁਤ ਸਾਰੇ ਪਾਣੀ ਦੇ ਖਪਤਕਾਰਾਂ ਦੇ ਪਾਣੀ ਦੇ ਬਿੱਲ ਬਕਾਇਆ ਹਨ ਅਤੇ ਉਕਤ ਡਿਫਾਲਟਰਾਂ ਨੂੰ ਵਿਭਾਗ ਵੱਲੋਂ ਪਾਣੀ ਦੇ ਬਿੱਲ ਜਮ੍ਹਾਂ ਕਰਵਾਉਣ ਲਈ 3 ਵਾਰ ਨੋਟਿਸ ਜਾਰੀ ਕੀਤੇ ਗਏ ਹਨ ਪਰ ਨੋਟਿਸ ਜਾਰੀ ਹੋਣ ਦੇ ਬਾਵਜੂਦ ਡਿਫਾਲਟਰਾਂ ਵੱਲੋਂ ਪਾਣੀ ਦੇ ਬਿੱਲ ਨਹੀਂ ਭਰੇ ਜਾ ਰਹੇ। ਜਿਸ ਕਾਰਨ ਵਿਭਾਗ ਨੂੰ ਪਾਣੀ ਦੇ ਕੁਨੈਕਸ਼ਨ ਕੱਟਣ ਲਈ ਮਜ਼ਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਦੁਨੇਰਾ ਵਿੱਚ ਹੀ ਪਿਛਲੇ ਇੱਕ ਸਾਲ ਤੋਂ ਲੱਗਭੱਗ 20 ਲੋਕਾਂ ਵੱਲੋਂ ਆਪਣੇ ਘਰਾਂ ਦੇ ਪਾਣੀ ਦੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਗਿਆ।

Advertisement

Advertisement