ਪੱਤਰ ਪ੍ਰੇਰਕ
ਪਠਾਨਕੋਟ, 22 ਅਕਤੂਬਰ
‘ਆਪ’ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਵਿਕਾਸ ਕੰਮਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸੁਜਾਨਪੁਰ-ਪਠਾਨਕੋਟ ਰੋਡ ਤੇ ਰੇਲਵੇ ਫਾਟਕ ਵਾਲੀ ਜਗ੍ਹਾ ਫਲਾਈਓਵਰ, ਸੁਜਾਨਪੁਰ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ, ਬੱਸ ਸਟੈਂਡ, ਧਾਰ ਕਲਾਂ ਖੇਤਰ ਵਿੱਚ ਟੁੱਟੀਆਂ ਸੜਕਾਂ ਅਤੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਸ੍ਰੀ ਮਾਨ ਨਾਲ ਵਿਚਾਰ ਵਟਾਂਦਰਾ ਕੀਤਾ। ਠਾਕੁਰ ਅਮਿਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ ਵਿਕਾਸ ਲਈ ਕੋਈ ਕਸਰ ਨਹੀਂ ਛੱਡਣਗੇ ਅਤੇ ਪਹਿਲ ਦੇ ਆਧਾਰ ’ਤੇ ਵਿਕਾਸ ਲਈ ਫੰਡ ਮੁਹੱਈਆ ਕਰਵਾਉਣਗੇ।