ਪਠਾਨਕੋਟ: ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਹਲਕਾ ਸੁਜਾਨਪੁਰ ਦੇ ਪਿੰਡ ਸੁਰਾਲੀ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਇਸ ਮੌਕੇ ਤੇ ਸਰਪੰਚ ਚਮਨ ਸਿੰਘ, ਮੈਂਬਰ ਪੰਚਾਇਤ ਉਰਮਿਲਾ ਦੇਵੀ, ਬਿੱਲਾ, ਸੀਮਾ ਦੇਵੀ, ਰਘਵੀਰ ਸਿੰਘ, ਮੁਕੇਸ਼ ਕੁਮਾਰ, ਸੁਸ਼ੀਲ ਕੁਮਾਰ, ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ। ਇਸ ਮੌਕੇ ਪਿੰਡ ਵਾਸੀਆਂ ਨੇ ਠਾਕੁਰ ਅਮਿਤ ਸਿੰਘ ਮੰਟੂ ਨੂੰ ਬਿਜਲੀ, ਪਾਣੀ, ਗਲੀਆਂ, ਸੜਕ ਦੀ ਮੁਰੰਮਤ ਅਤੇ ਨਵੇਂ ਰਾਸ਼ਨ ਕਾਰਡ ਬਣਾਉਣ ਬਾਰੇ ਸਮੱਸਿਆਵਾਂ ਦੱਸੀਆਂ। ਉਨ੍ਹਾਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ