ਧਾਰੀਵਾਲ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸ਼ਹਿਰ ਧਾਰੀਵਾਲ ਦੇ ਵਾਰਡ ਨੰਬਰ 4 ਦੇ ਕੌਂਸਲਰ ਰਜਿੰਦਰ ਕੁਮਾਰ ਲਵਲੀ, ਯੂਥ ਕਾਂਗਰਸ ਦੇ ਸਿਟੀ ਪ੍ਰਧਾਨ ਅਮਿਤ ਧੂਨਾ, ਕਾਂਗਰਸੀ ਆਗੂ ਬੱਬੂ ਹੰਸ, ਅਮਨਦੀਪ ਸਿੰਘ ਦੀਪੇਵਾਲ ਅਤੇ ਕਸ਼ਯਪ ਰਾਜਪੂਤ ਸਭਾ ਧਾਰੀਵਾਲ ਦੇ ਪ੍ਰਧਾਨ ਇੰਦਰਜੀਤ ਸਿੰਘ ਟਿਵਾਣਾ ਸਾਥੀਆਂ ਸਣੇ ਕਾਂਗਰਸ ਛੱਡ ਕੇ ਅਕਾਲੀ ਦਲ ਬਾਦਲ ’ਚ ਸ਼ਾਮਲ ਹੋ ਗਏ। ਉਮੀਦਵਾਰ ਮਾਹਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਅਕਾਲੀ ਦਲ ਵਿੱਚ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।