Advertisement
ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਪਿੰਡ ਭੰਗੂੜੀ ਵਿੱਚ ‘ਆਪ’ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ 3.30 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਠਾਕੁਰ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਬਰਸਾਤਾਂ ਕਾਰਨ ਧਾਰ ਬਲਾਕ ਦੇ ਨੀਮ ਪਹਾੜੀ ਖੇਤਰ ਅੰਦਰ ਸੜਕਾਂ ਦੀ ਬਹੁਤ ਖਸਤਾ ਹਾਲਤ ਹੋ ਗਈ ਸੀ, ਜਿਸ ਕਰਕੇ ਹੁਣ ਇਨ੍ਹਾਂ ਸੜਕਾਂ ਦੀ ਕਾਇਆਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਭੰਗੂੜੀ-ਰੋਘ-ਪਲਾਹ-ਦੁਨੇਰਾ ਤੱਕ ਦੀ 12 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ। ਮੰਟੂ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਲਈ ਸਰਕਾਰ ਵੱਲੋਂ 100 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ, ਜਿਸ ਨਾਲਖੇਤਰ ਅੰਦਰ ਬਿਜਲੀ ਸਪਲਾਈ ’ਚ ਸੁਧਾਰ ਤੇ ਬਿਜਲੀ ਕੱਟਾਂ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਵੀ ਬਿਜਲੀ ਦੇ ਕੱਟਾਂ ਦੀ ਸਮੱਸਿਆ ਹੈ ਉੱਥੇ ਨਵੇਂ ਟਰਾਂਸਫਾਰਮਰ ਲਗਾਏ ਜਾਣਗੇ।
Advertisement
Advertisement
×