ਪਿੰਡ ਕਰੋਲੀ ਝਿੱਕਲੀ ’ਚ ਲਿੰਕ ਸੜਕ ਦਾ ਨਿਰਮਾਣ ਕਾਰਜ ਸ਼ੁਰੂ
ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਪਿੰਡ ਕਰੋਲੀ ਝਿੱਕਲੀ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕਰ ਸਿੰਘ ਮੰਟੂ ਨੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 1.20 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਇਸ ਮੌਕੇ ਐੱਸ ਡੀ ਓ ਰੋਹਨ ਕੋਹਾਲ, ਰਾਕੇਸ਼ ਪਠਾਨੀਆ, ਰਾਜ ਕੁਮਾਰ, ਜਸਵੀਰ ਸਿੰਘ, ਪ੍ਰੇਮ ਕੁਮਾਰ, ਮੁਨੀਸ਼ ਸਿੰਘ, ਰਾਹੁਲ, ਰੋਹਿਤ, ਦਿਨੇਸ਼, ਮੋਹਨ ਲਾਲ, ਪ੍ਰੀਤਮ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।
ਇਸ ਮੌਕੇ ਠਾਕੁਰ ਅਮਰਤ ਸਿੰਘ ਮੰਟੂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਬਰਸਾਤਾਂ ਵਿੱਚ ਧਾਰ ਬਲਾਕ ਦੇ ਨੀਮ ਪਹਾੜੀ ਖੇਤਰ ਅੰਦਰ ਸੜਕਾਂ ਦੀ ਬਹੁਤ ਖਸਤਾ ਹਾਲਤ ਹੋ ਗਈ ਸੀ, ਜਿਸ ਕਰਕੇ ਹੁਣ ਇਨ੍ਹਾਂ ਸੜਕਾਂ ਦੀ ਕਾਇਆਕਲਪ ਕੀਤੀ ਜਾਵੇਗੀ। ਇਸ ਦੀ ਸ਼ੁਰੂਆਤ ਕਰੋਲੀ ਵਾਲੀ ਇਸ ਸੜਕ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਜੰਗੀ ਪੱਧਰ ’ਤੇ ਕੀਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਦੀਆਂ ਹੋਰ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰੇਕ ਸਮੱਸਿਆ ਨੂੰ ਵਾਰੀ ਵਾਰੀ ਹੱਲ ਕੀਤਾ ਜਾਵੇਗਾ।