DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਪਤਕਾਰ ਅਦਾਲਤ ਦਾ ਰੀਡਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਿਭਾਗ ਨੇ ਕੇਸ ਦਰਜ ਕਰਕੇ ਕਾਰਵਾਈ ਆਰੰਭੀ
  • fb
  • twitter
  • whatsapp
  • whatsapp
featured-img featured-img
ਗਰਿਫਤਾਰ ਮੁਲਜ਼ਮ ਵਿਜੀਲੈਂਸ ਬਿਉਰੋ ਦੀ ਟੀਮ ਦੀ ਹਿਰਾਸਤ ਵਿੱਚ| ਫੋਟੋ :ਗੁਰਬਖਸ਼ਪੁਰੀ
Advertisement
ਪੰਜਾਬ ਵਿਜੀਲੈਂਸ ਬਿਊਰੋ ਤਰਨ ਤਾਰਨ ਜ਼ਿਲ੍ਹਾ ਦੇ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ ਦੇ ਪ੍ਰਧਾਨ ਦੇ ਰੀਡਰ ਵਰਿੰਦਰ ਗੋਇਲ ਨੂੰ ਅੱਜ 50,000 ਰੁਪਏ ਰਿਸ਼ਵਤ ਲੈਂਦਿਆਂ ਨੂੰ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇੱਥੇ ਦੱਸਿਆ ਕਿ ਇਹ ਕੇਸ ਇਲਾਕੇ ਦੇ ਪਿੰਡ ਦੇਓ ਦੀ ਇਕ ਵਸਨੀਕ ਦੀ ਸ਼ਿਕਾਇਤ ਤੇ ਦਰਜ ਕੀਤਾ ਗਿਆ ਹੈ। ਪੀੜਤ ਦਾ ਪਤੀ ਪੁਲੀਸ ਵਿੱਚ ਏਐੱਸਆਈ (ਸਹਾਇਕ ਸਬ ਇੰਸਪੈਕਟਰ) ਸੀ, ਜਿਸ ਦੀ 2022 ਵਿੱਚ ਹਾਦਸੇ ਦੌਰਾਨ ਮੌਤ ਹੋ ਗਈ ਸੀ। ਪੁਲੀਸ ਵਿਭਾਗ ਵੱਲੋਂ ਪੀੜਤ ਨੂੰ ਤਿੰਨ ਲੱਖ ਰੁਪਏ ਮੁਆਵਜ਼ੇ ਵਜੋਂ ਮਨਜ਼ੂਰ ਕੀਤੇ ਗਏ ਸਨ ਅਤੇ ਭੁਗਤਾਨ ਕਰਨ ਲਈ ਰਕਮ ਦਾ ਚੈੱਕ ਐੱਚਡੀਐੱਫਸੀ ਬੈਂਕ ਨੂੰ ਭੇਜ ਦਿੱਤਾ ਸੀ। ਇਸ ਤੋਂ ਬਾਅਦ ਬੈਂਕ ਨੇ ਮਾਮੂਲੀ ਕਾਰਨ ਕਰਕੇ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਵਿਰੁੱਧ ਸ਼ਿਕਾਇਤਕਰਤਾ ਨੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ ਵਿੱਚ ਕੇਸ ਦਰਜ ਕਰਵਾਇਆ ਸੀ। ਮੁਲਜ਼ਮ ਨੇ ਇਸ ਮਾਮਲੇ ਨਿਬੇੜਾ ਪੀੜਤ ਦੇ ਹੱਕ ਵਿਚ ਕਰਨ ਲਈ 10 ਫ਼ੀਸਦ ਰਕਮ ਰਿਸ਼ਵਤ ਵਜੋਂ ਮੰਗ, ਜਿਸ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈਂਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਅੱਜ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਸਣੇ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ| ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਸ ਬਿਊਰੋ ਦੇ ਅੰਮ੍ਰਿਤਸਰ ਸਥਿਤ ਥਾਣਾ ਵਿਖੇ ਬਣਦੀਆਂ ਧਾਰਾਵਾਂ ਅਧੀਨ ਇਕ ਕੇਸ ਦਰਜ ਕੀਤਾ ਗਿਆ ਹੈ. ਮੁਲਜ਼ਮ ਨੂੰ ਭਲਕੇ ਵੀਰਵਾਰ ਨੂੰ ਅਦਾਲਤ ਦੇ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਬਿਊਰੋ ਨੇ ਮੁਲਜ਼ਮ ਦੀ ਸੰਪਤੀ ਦੀ ਵੀ ਜਾਂਚ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨੀ ਹੈ|

Advertisement

Advertisement
×