ਠੇਕਾ ਮੁਲਾਜ਼ਮਾਂ ਨੂੰ ਨਜ਼ਰਬੰਦ ਕੀਤਾ
ਪੰਜਾਬ ਰੋਡਵੇਜ਼/ਪਨਬਸ/ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਅਣਮਿਥੇ ਸਮੇਂ ਦੀ ਹੜਤਾਲ ਦੇ ਦੂਸਰੇ ਦਿਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਫਰੀਦਕੋਟ ਵਿੱਚ ਆਜ਼ਾਦੀ ਦਿਹਾੜੇ ਮੌਕੇ ਕੌਮੀ ਲਹਿਰਾਉਣ ਤੇ ਕਾਲੇ ਚੋਲੇ ਪਾ ਕੇ ਵਿਖਾਵਾ...
Advertisement
ਪੰਜਾਬ ਰੋਡਵੇਜ਼/ਪਨਬਸ/ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਅਣਮਿਥੇ ਸਮੇਂ ਦੀ ਹੜਤਾਲ ਦੇ ਦੂਸਰੇ ਦਿਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਫਰੀਦਕੋਟ ਵਿੱਚ ਆਜ਼ਾਦੀ ਦਿਹਾੜੇ ਮੌਕੇ ਕੌਮੀ ਲਹਿਰਾਉਣ ਤੇ ਕਾਲੇ ਚੋਲੇ ਪਾ ਕੇ ਵਿਖਾਵਾ ਕਰਨ ਤੋਂ ਰੋਕਣ ਲਈ ਪੁਲੀਸ ਨੇ ਜਥੇਬੰਦੀ ਦੇ ਡਿੱਪੂ ਪ੍ਰਧਾਨ ਰਣਜੀਤ ਸਿੰਘ ਨੂੰ ਬੀਤੀ ਰਾਤ ਨੂੰ ਉਸ ਦੇ ਘਰ ਅੰਦਰ ਨਜ਼ਰਬੰਦ ਕਰ ਦਿੱਤਾ। ਪੁਲੀਸ ਨੇ ਘਰ ਦੇ ਗੇਟ ਤੇ ਰਾਤ ਭਰ ਲਈ ਪਹਿਰਾ ਲਗਾ ਦਿੱਤਾ| ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਲਵਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਦੀ ਇਸ ਕਾਰਵਾਈ ਖਿਲਾਫ਼ ਠੇਕਾ ਆਧਾਰ ’ਤੇ ਕੰਮ ਕਰਦੇ ਮੁਲਾਜ਼ਮਾਂ ਨੇ ਡਿੱਪੂ ਦੇ ਗੇਟ ਸਾਹਮਣੇ ਇਕ ਰੋਸ ਰੈਲੀ ਕੀਤੀ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਲਟਕਦੀਆਂ ਆ ਰਹੀਆਂ ਭੱਖਦੀਆਂ ਮੰਗਾਂ ਨਾ ਮੰਨੇ ਜਾਣ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ।
Advertisement
Advertisement
×