ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 31 ਅਗਸਤ
ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾਉਣਾ ਬੇਹੱਦ ਮੰਦਭਾਗਾ ਹੈ। ਇਸ ਮਾਮਲੇ ਵਿੱਚ ਬੇਹੱਦ ਸੁਚੇਤ ਰਹਿਣ ਦੀ ਲੋੜ ਹੈ। ਇਹ ਗੱਲ ਸਾਬਕਾ ਅਕਾਲੀ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪਿੰਡ ਬੱਬੇਹਾਲੀ ਵਿੱਚ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਸਾਲਾਨਾ ਦੋ ਰੋਜ਼ਾ ਛਿੰਝ ਮੇਲੇ ਵਿੱਚ ਸ਼ਿਰਕਤ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਡਾ. ਚੀਮਾ ਨੇ ਅੱਜ ਛਿੰਝ ਮੇਲੇ ਦੇ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ।