ਪੱਤਰ ਪ੍ਰੇਰਕ
ਕਾਹਨੂੰਵਾਨ, 8 ਦਸੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 13 ਦਸੰਬਰ ਤੋਂ ਰੇਲ ਰੋਕੋ ਮਿਥੇ ਪ੍ਰੋਗਰਾਮ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ ਤੋਂ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਦਵਿੰਦਰ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪਿੰਡ ਦਲੇਰ ਪੁਰ ਖਹਿੜਾ ਸਮੇਤ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਦਲੇਰ ਪੁਰ ਖੇੜਾ ਵਿੱਚ ਬੀਬੀ ਦਵਿੰਦਰ ਕੌਰ, ਗੁਰਪ੍ਰੀਤ ਕੌਰ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਮਸਲਿਆਂ ਉੱਤੇ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ 13 ਦਸੰਬਰ ਨੂੰ ਜਥੇਬੰਦੀ ਵੱਲੋਂ ਰੇਲ ਰੋਕੋ ਸੰਘਰਸ਼ ਨੂੰ ਸਫਲ ਕਰਨ ਲਈ ਉਨ੍ਹਾਂ ਨੇ ਪਿੰਡਾਂ ਵਿੱਚ ਬਹੁਤ ਥਾਈਂ ਮੀਟਿੰਗਾਂ ਕੀਤੀਆਂ ਹਨ। ਇਸ ਮੌਕੇ ਜਥੇਬੰਦੀ ਦੀ ਸੀਨੀਅਰ ਆਗੂ ਡਾ. ਦਲਜੀਤ ਸਿੰਘ, ਅਮਰਜੀਤ ਸਿੰਘ, ਮਨਜੀਤਪਾਲ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਗੁਰਪ੍ਰੀਤ ਕੌਰ ਹਾਜ਼ਰ ਸਨ।