ਕਰੋਨਾ: ਜਲੰਧਰ ’ਚ 1259 ਪਾਜ਼ੇਟਿਵ ਕੇਸ; ਦੋ ਮੌਤਾਂ

ਅੰਮ੍ਰਿਤਸਰ ਵਿਚ 555 ਨਵੇਂ ਕੇਸ ਅਤੇ ਦੋ ਮਰੀਜ਼ਾਂ ਨੇ ਗਵਾਈ ਜਾਨ

ਕਰੋਨਾ: ਜਲੰਧਰ ’ਚ 1259 ਪਾਜ਼ੇਟਿਵ ਕੇਸ; ਦੋ ਮੌਤਾਂ

ਅੰਮ੍ਰਿਤਸਰ ਵਿਚ ਕਰੋਨਾ ਰੋਕੂ ਟੀਕੇ ਲਗਵਾਉਣ ਲਈ ਰਜਿਸਟ੍ਰੇਸ਼ਨ ਕਰਵਾਉਂਦੇ ਹੋਏ ਲੋਕ। -ਫੋਟੋ:ਸੁਨੀਲ ਕੁਮਾਰ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 17 ਜਨਵਰੀ

ਜ਼ਿਲ੍ਹੇ ਵਿਚ ਕਰੋਨਾਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਕਰੋਨਾ ਨਾਲ ਦੋ ਮੌਤਾਂ ਹੋਣ ਅਤੇ 1259 ਨਵੇਂ ਪਾਜ਼ੇਟਿਵ ਕੇਸ ਆਉਣ ਨਾਲ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਹੁਣ ਤੱਕ ਕਰੋਨਾ ਨਾਲ 1511 ਮੌਤਾਂ ਹੋ ਚੁੱਕੀਆਂ ਹਨ ਅਤੇ ਪੀੜਤ ਮਰੀਜ਼ਾਂ ਦਾ ਅੰਕੜਾ 69,797 ਤੱਕ ਜਾ ਪੁੱਜਾ ਹੈ। ਸਾਲ 2022 ਦੇ ਪਹਿਲੇ 17 ਦਿਨਾਂ ਵਿਚ ਹੀ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ 6117 ਤੱਕ ਹੋ ਗਈ ਹੈ ਜਿਹੜੀ ਕਿ ਲੋਕਾਂ ਨੂੰ ਫ਼ਿਕਰਾਂ ਵਿਚ ਪਾਉਣ ਵਾਲੀ ਹੈ। ਅੱਜ ਜਿਹੜੇ ਵੱਡੀ ਗਿਣਤੀ ਵਿਚ ਮਰੀਜ਼ ਆਏ ਹਨ, ਉਨ੍ਹਾਂ ’ਚ ਡਾਕਟਰ ਛੋਟੀ ਉਮਰ ਦੇ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ।

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਕਾਰਨ ਅੱਜ ਇੱਥੇ ਦੋ ਔਰਤਾਂ ਦੀ ਮੌਤ ਹੋ ਗਈ ਹੈ ਅਤੇ ਇਸ ਦੌਰਾਨ 555 ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਇਸ ਨਾਲ ਕਰੋਨਾ ਦੇ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਧ ਕੇ ਲਗਪਗ ਚਾਰ ਹਜ਼ਾਰ ਹੋ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ ਦੋ ਔਰਤਾਂ ਦੀ ਮੌਤ ਹੋਈ ਹੈ। ਇਨ੍ਹਾਂ ਵਿਚ 57 ਸਾਲਾਂ ਦੀ ਬਸੰਤ ਐਵੇਨਿਊ ਦੀ ਵਾਸੀ ਸੀ। ਦੂਜੀ ਮਰੀਜ਼ ਪ੍ਰਾਈਵੇਟ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਉਹ ਲਗਪਗ 70 ਵਰ੍ਹਿਆਂ ਦੀ ਸੀ ਅਤੇ ਸਥਾਨਕ ਤਿਲਕ ਨਗਰ ਦੀ ਰਹਿਣ ਵਾਲੀ ਸੀ। ਇਨ੍ਹਾਂ ਦੋ ਕਰੋਨਾ ਮਰੀਜ਼ਾਂ ਦੀ ਮੌਤ ਨਾਲ ਜ਼ਿਲ੍ਹੇ ਵਿਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 1608 ਹੋ ਗਈ ਹੈ।

ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹੇ ਅੰਦਰ ਅੱਜ ਕੋਵਿਡ ਤੋਂ ਪੀੜਤ ਇਕ ਮਰੀਜ਼ ਦੀ ਮੌਤ ਹੋ ਗਈ ਹੈ ਜਦੋਂਕਿ 63 ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ| ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 663 ਹੋ ਗਈ ਹੈ| ਜ਼ਿਲ੍ਹੇ ਵਿੱਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 383 ਤੱਕ ਚਲੀ ਗਈ ਹੈ|

ਹੁਸ਼ਿਆਰਪੁਰ ’ਚ 542 ਕੇਸਾਂ ਦੀ ਪੁਸ਼ਟੀ

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹੇ ’ਚ ਅੱਜ ਕੋਵਿਡ ਦੇ 542 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ। ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਜ਼ਿਲ੍ਹੇ ਵਿਚ ਹੁਣ ਤੱਕ 34,093 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦੋਂਕਿ 1010 ਮਰੀਜ਼ ਕੋਵਿਡ ਕਾਰਨ ਜਾਨ ਗੁਆ ਚੁੱਕੇ ਹਨ। ਸੂਚਨਾ ਮੁਤਾਬਿਕ ਜ਼ਿਲ੍ਹੇ ’ਚ ਇਸ ਵੇਲੇ 2421 ਕੋਵਿਡ ਦੇ ਮਰੀਜ਼ ਐਕਟਿਵ ਹਨ ਜਦੋਂਕਿ 30,662 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਜਾ ਚੁੱਕੇ ਹਨ। ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਜ਼ਿਲ੍ਹੇ ਵਿਚ ਕੋਵਿਡ ਕੇਸਾਂ ਦੀ ਗਿਣਤੀ ਵਿਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਟੈਸਟਿੰਗ ਤੇ ਟੀਕਾਕਰਨ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕਰੋਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਵੀ ਬੁਖਾਰ, ਗਲੇ ਵਿਚ ਖਰਾਸ਼, ਡਾਇਰੀਆ, ਸਿਰਦਰਦ, ਸਾਹ ਲੈਣ ’ਚ ਤਕਲੀਫ਼ ਆਦਿ ਦੇ ਲੱਛਣ ਹੋਣ ਤਾਂ ਤੁਰੰਤ ਕੋਵਿਡ ਟੈਸਟ ਕਰਵਾਇਆ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All