ਕਰੋਨਾ: ਜ਼ਿਲ੍ਹਾ ਪਠਾਨਕੋਟ ਵਿੱਚ 33 ਨਵੇਂ ਕੇਸ

ਕਰੋਨਾ: ਜ਼ਿਲ੍ਹਾ ਪਠਾਨਕੋਟ ਵਿੱਚ 33 ਨਵੇਂ ਕੇਸ

ਐੱਨਪੀ ਧਵਨ
ਪਠਾਨਕੋਟ, 7 ਅਗਸਤ

ਜ਼ਿਲ੍ਹਾ ਪਠਾਨਕੋਟ ਵਿੱਚ ਅੱਜ ਕਰੋਨਾ ਪਾਜ਼ੇਟਿਵ ਦੇ 33 ਨਵੇਂ ਕੇਸ ਆਏ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 176 ਹੋ ਗਈ ਹੈ। ਅੱਜ 429 ਲੋਕਾਂ ਦੀ ਸੈਂਪਲਿੰਗ ਦਾ ਨਤੀਜਾ ਪ੍ਰਾਪਤ ਹੋਇਆ ਜਿਸ ਵਿੱਚੋਂ 29 ਲੋਕ ਕਰੋਨਾ ਪਾਜ਼ੇਟਿਵ ਪਾਏ ਗਏ ਜਦ ਕਿ 4 ਦੀ ਰਿਪੋਰਟ ਟਰੂ ਨੈਟ ਮਸ਼ੀਨ ਰਾਹੀਂ ਕਰੋਨਾ ਪਾਜ਼ੇਟਿਵ ਆਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕੀਤਾ ਹੈ। ਅੱਜ ਜਿਨ੍ਹਾਂ 33 ਲੋਕਾਂ ਦੀ ਕਰੋਨਾ ਪਾਜ਼ੇਟਿਵ ਰਿਪੋਰਟ ਆਈ ਹੈ, ਉਨ੍ਹਾਂ ਵਿੱਚੋਂ ਦੋ ਕਾਂਗੜਾ ਅਤੇ ਦੋ ਗੁਰਦਾਸਪੁਰ ਜ਼ਿਲ੍ਹਿਆਂ ਨਾਲ ਸਬੰਧਤ ਸਨ ਜਦ ਕਿ ਬਾਕੀ ਕੇਸ ਪਠਾਨਕੋਟ ਜ਼ਿਲ੍ਹੇ ਨਾਲ ਸਬੰਧਤ ਹਨ। ਇਨ੍ਹਾਂ ਵਿੱਚ ਥਾਣਾ ਡਵੀਜ਼ਨ ਨੰਬਰ 1 ਵਿੱਚ ਡਿਊਟੀ ਕਰ ਰਿਹਾ ਪੁਲੀਸ ਮੁਲਾਜ਼ਮ ਵੀ ਸ਼ਾਮਲ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ 422 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦ ਕਿ 18 ਲੋਕ ਸਿਹਤਯਾਬ ਹੋਏ ਹਨ।

ਫਗਵਾੜਾ (ਜਸਬੀਰ ਸਿੰਘ ਚਾਨਾ) : ਇਸ ਇਲਾਕੇ ਵਿੱਚ ਤਿੰਨ ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਐੱਸਐੱਮਓ ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਮਰੀਜ਼ਾਂ ਵਿੱਚ ਲਾਅ ਗੇਟ ਲਾਗੇ ਸਥਿਤ ਪੀਜੀ ਦਾ ਵਸਨੀਕ 31 ਸਾਲਾਂ ਦਾ ਨੌਜਵਾਨ, ਪਿੰਡ ਬੋਹਾਨੀ ਦਾ ਨੌਜਵਾਨ ਤੇ ਲੰਬੀ ਗਲੀ ਦੀ ਰਹਿਣ ਵਾਲੀ ਔਰਤ ਸ਼ਾਮਲ ਹਨ।

ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਅੱਜ ਸ਼ਾਹਕੋਟ ਇਲਾਕੇ ਵਿੱਚ 5 ਮਰੀਜ਼ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਇੰਨ੍ਹਾਂ ਵਿਚ ਇਕ ਗਰਭਵਤੀ ਔਰਤ ਵੀ ਸ਼ਾਮਲ ਹੈ। ਇਹ ਜਾਣਕਾਰੀ ਐੱਸ.ਐਮ.ਓ ਡਾ. ਅਮਰਦੀਪ ਸਿੰਘ ਦੁੱਗਲ ਨੇ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ