ਕਰੋਨਾ: ਅੰਮ੍ਰਿਤਸਰ ਵਿਚ 5 ਮੌਤਾਂ, 139 ਪਾਜ਼ੇਟਿਵ ਕੇਸ

ਕਰੋਨਾ: ਅੰਮ੍ਰਿਤਸਰ ਵਿਚ 5 ਮੌਤਾਂ, 139 ਪਾਜ਼ੇਟਿਵ ਕੇਸ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਸਤੰਬਰ

ਅੱਜ ਜ਼ਿਲ੍ਹੇ ਵਿਚ 139 ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ ਅਤੇ ਕਰੋਨਾ ਕਾਰਨ ਪੰਜ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਵੇਰਵਿਆਂ ਮੁਤਾਬਕ ਕੁੱਲ ਮਰੀਜ਼ਾਂ ਦੀ ਗਿਣਤੀ 9377 ਹੋ ਗਈ ਹੈ। ਅੱਜ 229 ਵਿਅਕਤੀ ਠੀਕ ਹੋਣ ਮਗਰੋਂ ਘਰਾਂ ਨੂੰ ਪਰਤੇ ਹਨ। ਗੁਰੂ ਨਾਨਕ ਹਸਪਤਾਲ ਦੇ ਪ੍ਰਿੰਸੀਪਲ ਆਰ. ਦੇਵਗਨ ਨੇ ਦੱਸਿਆ ਕਿ ਅੱਜ ਕਰੋਨਾ ’ਤੇ ਫ਼ਤਹਿ ਪਾਉਣ ਵਾਲੇ ਆਸ਼ੀਸ਼ ਸ਼ਰਮਾ ਵੱਲੋਂ ਮੈਡੀਕਲ ਕਾਲਜ ਵਿਚ ਪਲਾਜਮਾ ਦਾਨ ਕੀਤਾ ਗਿਆ। ਇਸ ਮੌਕੇ ਉਸ ਦਾ ਸਨਮਾਨ ਕੀਤਾ ਗਿਆ।

ਪਠਾਨਕੋਟ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ 80 ਨਵੇਂ ਪਾਜ਼ੇਟਿਵ ਕੇਸ ਆਉਣ ਨਾਲ ਐਕਟਿਵ ਕੇਸਾਂ ਦੀ ਕੁੱਲ ਗਿਣਤੀ 951 ਹੋ ਗਈ ਹੈ। ਅੱਜ 3 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ 100 ਮਰੀਜ਼ ਤੰਦਰੁਸਤ ਹੋ ਗਏ ਹਨ।

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਅੱਜ 64 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ 2150 ਹੋਰ ਸ਼ੱਕੀ ਵਿਅਕਤੀਆਂ ਦੇ ਨਮੂਨੇ ਲਏ ਗਏ ਹਨ। 3340 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। 

ਗੁਰਦਾਸਪੁਰ (ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਅੱਜ ਇੱਕ ਕਰੋਨਾ ਪੀੜਤ ਦੀ ਮੌਤ ਹੋ ਗਈ ਜਦੋਂਕਿ 118 ਕੇਸ ਕਰੋਨਾ ਪਾਜ਼ੇਟਿਵ ਆਏ ਹਨ।

ਫਗਵਾੜਾ (ਪੱਤਰ ਪ੍ਰੇਰਕ): ਇੱਥੇ ਅੱਜ ਕਰੋਨਾ ਦੇ 6 ਨਵੇਂ ਮਾਮਲੇ ਆਏ ਹਨ। ਐੱਸਐੱਮਓ ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਅੱਜ 229 ਸੈਂਪਲ ਲਏ ਗਏ ਹਨ।

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਅੱਜ ਅੱਠ ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 217 ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤੱਕ 12,484 ਪਾਜ਼ੇਟਿਵ ਕੇਸ ਆ ਚੁੱਕੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All