ਪਾਲ ਸਿੰਘ ਨੌਲੀ
ਜਲੰਧਰ, 5 ਜੂਨ
ਕਰੋਨਾ ਮਹਾਮਾਰੀ ਦਾ ਕਹਿਰ ਜਾਰੀ ਹੈ। ਸ਼ਹਿਰ ਵਿੱਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅੱਜ ਦੁਪਹਿਰ ਸਮੇਂ ਆਈਆਂ ਰਿਪੋਰਟਾਂ ’ਚ ਜ਼ਿਲ੍ਹੇ ਦੇ ਅੱਠ ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ। ਸਿਹਤ ਵਿਭਾਗ ਇਨ੍ਹਾਂ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਦੀ ਭਾਲ ਕਰ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 278 ਹੋ ਗਈ ਹੈ। ਕਰੋਨਾ ਵਾਇਰਸ ਕਾਰਨ ਜ਼ਿਲ੍ਹੇ ਵਿੱਚ ਹੁਣ ਤੱਕ 9 ਮੌਤਾਂ ਹੋ ਚੁੱਕੀਆਂ ਹਨ ਅਤੇ 228 ਮਰੀਜ਼ਾਂ ਨੂੰ ਠੀਕ ਹੋਣ ਬਾਅਦ ਘਰ ਭੇਜਿਆ ਜਾ ਚੁੱਕਾ ਹੈ।