ਅੰਮ੍ਰਿਤਸਰ ’ਚ ਕਰੋਨਾ ਨੇ 16 ਤੇ ਜਲੰਧਰ ’ਚ 8 ਜਾਨਾਂ ਲਈਆਂ

ਨਵੇਂ ਕੇਸਾਂ ਦੀ ਗਿਣਤੀ ’ਚ ਵਾਧਾ; ਅੰਮਿ੍ਰਤਸਰ; ਜਲੰਧਰ ਤੇ ਹੁਸ਼ਿਆਰਪੁਰ ਵਿੱਚ ਕ੍ਰਮਵਾਰ 674, 733 ਤੇ 167 ਨਵੇਂ ਕੇਸ

ਅੰਮ੍ਰਿਤਸਰ ’ਚ ਕਰੋਨਾ ਨੇ 16 ਤੇ ਜਲੰਧਰ ’ਚ 8 ਜਾਨਾਂ ਲਈਆਂ

ਲੌਕਡਾਊਨ ਦੌਰਾਨ ਮੰਗਲਵਾਰ ਨੂੰ ਜਲੰਧਰ ਦੇ ਕੰਪਨੀ ਬਾਗ ਚੌਕ ਵਿੱਚ ਲੱਗਿਆ ਟ੍ਰੈਫਿਕ ਜਾਮ। -ਫੋਟੋ: ਸਰਬਜੀਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 4 ਮਈ

ਕਰੋਨਾ ਕਾਰਨ ਅੱਜ ਇਥੇ 16 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਸ ਦੌਰਾਨ 674 ਨਵੇਂ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ 16 ਮੌਤਾਂ ਦੇ ਨਾਲ ਇਹ ਗਿਣਤੀ ਵਧ ਕੇ 1014 ਹੋ ਗਈ ਹੈ। ਇਸ ਵੇਲੇ ਕਰੋਨਾ ਦੇ ਐਕਟਿਵ ਕੇਸ 5006 ਹਨ। 

ਹੁਸ਼ਿਆਰਪੁਰ (ਪੱਤਰ ਪੇ੍ਰਕ): ਹੁਸ਼ਿਆਰਪੁਰ ’ਚ ਅੱਜ 167 ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਜਦੋਂਕਿ 6 ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 19730 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਅਤੇ 755 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 1842 ਕੇਸ ਐਕਟਿਵ ਹਨ ਅਤੇ 18717 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਜਾ ਚੁੱਕੇ ਹਨ। 

ਜਲੰਧਰ (ਨਿੱਜੀ ਪੱਤਰ ਪੇ੍ਰਕ): ਜ਼ਿਲ੍ਹੇ ਵਿਚ ਕਰੋਨਾ ਪੀੜਤ ਅੱਠ ਜਣਿਆਂ ਦੀ ਮੌਤ ਹੋ ਗਈ ਜਦੋਂਕਿ 733 ਨਵੇਂ ਪਾਜ਼ੇਟਿਵ ਮਰੀਜ਼ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਹੁਣ ਤੱਕ 1113 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 45638 ਤੱਕ ਜਾ ਪਹੁੰਚੀ ਹੈ। 

ਫਗਵਾੜਾ (ਪੱਤਰ ਪੇ੍ਰਕ): ਫਗਵਾੜਾ ’ਚ ਕਰੋਨਾ ਦੇ 29 ਨਵੇਂ ਮਾਮਲੇ ਸਾਹਮਣੇ ਆਏ ਹਨ ਇਸ ਦੀ ਪੁਸ਼ਟੀ ਐਸ.ਐਮ.ਓ ਡਾ. ਕਮਲ ਕਿਸ਼ੋਰ ਤੇ ਨੋਡਲ ਅਫ਼ਸਰ ਡਾ. ਨਰੇਸ਼ ਕੁੰਦਰਾ ਨੇ ਕੀਤੀ। 

ਤਰਨ ਤਾਰਨ ਵਿੱਚ ਵੀ ਲਗੇਗਾ ਆਕਸੀਜਨ ਪਲਾਂਟ 

ਤਰਨ ਤਾਰਨ (ਪੱਤਰ ਪ੍ਰੇਰਕ):  ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਇਥੋਂ ਦੇ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਲਗਵਾਉਣ ਲਈ ਐੱਮਪੀ ਫੰਡ (ਸਥਾਨਕ ਫੰਡ) ਵਿੱਚੋਂ 50 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਹੈ|  ਇਸ ਪਲਾਂਟ ਦੀ ਸਮਰਥਾ ਪੀ. ਐੱਸ. ਏ. 500 ਹੋਵੇਗੀ ਜਿਸ ਤੋਂ 24 ਘੰਟਿਆਂ ਅੰਦਰ ਕਰੀਬ 500 ਸਿਲੰਡਰ ਆਕਸੀਜਨ ਪੈਦਾ ਕੀਤੀ ਜਾ ਸਕੇਗੀ| ਇਹ ਪਲਾਂਟ ਆਉਂਦੇ ਦੋ ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ।

ਸਬਜ਼ੀ ਮੰਡੀ ’ਚ ਆਉਣ ਵਾਲੇ ਰੇਹੜੀ ਵਾਲਿਆਂ ਦੇ ਕੋਵਿਡ ਟੈਸਟ ਸ਼ੁਰੂ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਇਥੇ ਮਕਸੂਦਾਂ ਸਬਜ਼ੀ ਮੰਡੀ ਵਿਚ ਕਰੋਨਾਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਰੇਹੜੀ ਵਾਲਿਆਂ ਦੇ ਕੋਵਿਡ ਟੈਸਟ ਸ਼ੁਰੂ ਕਰ ਦਿੱਤੇ ਹਨ, ਜਿਹੜੇ ਸ਼ਹਿਰ ਵਿਚ ਗਲੀ-ਮੁਹੱਲਿਆਂ ਵਿਚ ਜਾ ਕੇ ਸਬਜ਼ੀਆਂ ਵੇਚਦੇ ਹਨ। ਸਬਜ਼ੀ ਮੰਡੀ ਵਿਚ ਦਾਖਲ ਹੋਣ ਵਾਲੇ ਤੇ ਬਾਹਰ ਨਿਕਲਣ ਵਾਲੇ ਗੇਟਾਂ ’ਤੇ ਸਿਹਤ ਵਿਭਾਗ ਤੇ ਪੁਲੀਸ ਦੀਆਂ ਟੀਮਾਂ ਲਾ ਦਿੱਤੀਆਂ ਗਈਆਂ ਹਨ।

ਸਿਹਤ ਕੇਂਦਰਾਂ ’ਚ ਵੈਕਸੀਨ ਦਾ ਸਟਾਕ ਖ਼ਤਮ

ਬਲਾਚੌਰ (ਪੱਤਰ ਪੇ੍ਰਕ): ਮੁਢਲਾ ਸਿਹਤ ਕੇਂਦਰ ਬਲਾਚੌਰ ਵਿੱਚ ਕਰੋਨਾ ਵੈਕਸੀਨ ਦੇ ਕੁਝ ਹੀ ਦਿਨਾ ਅੰਦਰ ਖਤਮ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ। ਲੋਕਾਂ ਨੇ ਦੱਸਿਆ ਕਿ ਅੱਜ ਜਦੋਂ ਉਹ ਕਰੋਨਾ ਵੈਕਸੀਨ ਦਾ ਟੀਕਾ ਲਗਾਉਣ ਲਈ ਸਬੰਧਤ ਹਸਪਤਾਲ ਵਿੱਚ ਪੁੱਜੇ ਤਾਂ ਪਤਾ ਲੱਗਾ ਕਿ ਉਥੇ ਵੈਕਸੀਨ ਖਤਮ ਹੋ ਚੁੱਕੀ ਹੈ।  

ਤਲਵਾੜਾ (ਪੱਤਰ ਪੇ੍ਰਕ): ਪੀਐਚਸੀ ਹਾਜੀਪੁਰ ’ਚ ਕਰੋਨਾ ਵੈਕਸੀਨ ਦਾ ਸਟਾਕ ਖ਼ਤਮ ਹੈ। ਬਲਾਕ ਹਾਜੀਪੁਰ ਅਤੇ ਤਲਵਾੜਾ ’ਚ ਦੂਜੇ ਦਿਨ ਵੀ ਵੈਕਸੀਨੇਸ਼ਨ ਨਾ ਹੋ ਸਕੀ, ਟੀਕਿਆਂ ਦੀ ਘਾਟ ਅਤੇ ਪਾਬੰਦੀਆਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਬੀਬੀਐਮਬੀ ਹਸਪਤਾਲ ’ਚ ਵੀ ਅੱਜ ਕਰੋਨਾ ਵੈਕਸੀਨ ਦਾ ਸਟਾਕ ਮੁੱਕ ਗਿਆ ਹੈ। 

ਜਲੰਧਰ ਪ੍ਰਸ਼ਾਸਨ ਨੇ 25 ਆਕਸੀਜਨ ਕੰਸਨਟਰੇਟਰਜ਼ ਮੰਗਵਾਏ

ਜਲੰਧਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਕਸੀਜਨ ਗੈਸ ਦੀ ਮੰਗ ਨੂੰ ਘੱਟ ਕਰਨ ਲਈ 25 ਆਕਸੀਜਨ ਕੰਸਨਟਰੇਟਰਜ਼ ਮੰਗਵਾਏ ਗਏ ਹਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਅੱਜ ਪਹਿਲੇ 10 ਕੰਸਨਟਰੇਟਰਜ਼ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਜਲੰਧਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਿੱਲ ਫਾਊਂਡੇਸ਼ਨ ਵੱਲੋਂ ਰੈਡ ਕਰਾਸ ਸੁਸਾਇਟੀ ਨੂੰ ਕੋਵਿਡ-19 ਮਹਾਮਾਰੀ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਯੋਗਦਾਨ ਵਜੋਂ ਦਾਨ ਦਿੱਤਾ ਗਿਆ ਸੀ, ਜਿਸ ਦੀ ਵਰਤੋਂ 25 ਆਕਸੀਜਨ ਕੰਸਨਟਰੇਟਰਜ਼ ਖਰੀਦ ਕੇ ਕੀਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਰਾਜ ਸਭਾ ਮੈਂਬਰ ਦੀ ਸੁਰੱਖਿਆ ’ਚ ਅਣਗਹਿਲੀ ਲਈ 14 ਪੁਲੀਸ ਮੁਲਾਜ਼ਮ ਮੁਅੱ...

ਸ਼ਹਿਰ

View All