ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਜੂਨ
ਜ਼ਿਲ੍ਹਾ ਜਲੰਧਰ ਵਿੱਚ ਰਾਹਤ ਵਾਲੀ ਖ਼ਬਰ ਹੈ ਕਿ ਇਥੇ ਅੱਜ ਕਰੋਨਾ ਨਾਲ ਇਕ ਮੌਤ ਹੋਈ ਹੈ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ 72 ਨਵੇਂ ਪਾਜ਼ੇਟਿਵ ਕੇਸ ਆਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ 1454 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 62,350 ਤੱਕ ਪਹੁੰਚ ਗਈ ਹੈ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਅੱਜ ਜ਼ਿਲ੍ਹੇ ’ਚ ਕੋਵਿਡ ਦੇ 43 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਜਦੋਂਕਿ 3 ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ ਡਾ. ਰਣਜੀਤ ਸਿੰਘ ਦੁਆਰਾ ਜਾਰੀ ਸੂਚਨਾ ਮੁਤਾਬਿਕ ਜ਼ਿਲ੍ਹੇ ’ਚ 460 ਕੇਸ ਐਕਟਿਵ ਹਨ ਅਤੇ 28746 ਮਰੀਜ਼ ਤੰਦਰੁਸਤ ਹੋ ਚੁੱਕੇ ਹਨ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਕਾਰਨ ਅੱਜ ਇਥੇ 2 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਇਸ ਦੌਰਾਨ ਅੱਜ 47 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਅੱਜ ਕਰੋਨਾ ਕਾਰਨ ਇੱਕ ਔਰਤ ਅਤੇ ਇੱਕ ਮਰਦ ਮਰੀਜ਼ ਦੀ ਮੌਤ ਹੋਈ ਹੈ । ਹੁਣ ਤੱਕ ਜ਼ਿਲ੍ਹੇ ਵਿੱਚ ਕਰੋਨਾ ਕਾਰਨ 1551 ਮੌਤਾਂ ਹੋ ਚੁੱਕੀਆਂ ਹਨ ਅਤੇ ਇਸ ਵੇਲੇ ਜ਼ਿਲ੍ਹੇ ਵਿੱਚ ਕਰੋਨਾ ਦੇ 1188 ਐਕਟਿਵ ਕੇਸ ਹਨ ਜਿਨ੍ਹਾਂ ਦਾ ਇਲਾਜ ਜਾਰੀ ਹੈ। ਅੱਜ 140 ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਕਰੋਨਾ ਕੇਸਾਂ ਵਿੱਚ ਕਮੀ ਆਉਣ ਨਾਲ ਲੋਕ ਰਾਹਤ ਮਹਿਸੂਸ ਕਰ ਰਹੇ ਹਨ।