ਕਰੋਨਾ: ਜਲੰਧਰ ’ਚ ਚਾਰ ਅਤੇ ਅੰਮ੍ਰਿਤਸਰ ਵਿੱਚ ਦੋ ਮੌਤਾਂ

ਕਰੋਨਾ: ਜਲੰਧਰ ’ਚ ਚਾਰ ਅਤੇ ਅੰਮ੍ਰਿਤਸਰ ਵਿੱਚ ਦੋ ਮੌਤਾਂ

ਜਲੰਧਰ ਦੇ ਡੀਏਵੀ ਕਾਲਜ ਵਿੱਚ ਕੈਂਪ ਦੌਰਾਨ ਬੂਸਟਰ ਡੋਜ਼ ਲਾਉਂਦੇ ਹੋਏ ਸਿਹਤ ਕਰਮਚਾਰੀ।

ਨਿੱਜੀ ਪੱਤਰ ਪ੍ਰੇਰਕ

ਜਲੰਧਰ, 28 ਜਨਵਰੀ

ਜ਼ਿਲ੍ਹੇ ਵਿੱਚ ਅੱਜ ਕਰੋਨਾ ਨਾਲ ਚਾਰ ਮੌਤਾਂ ਹੋਈਆਂ ਹਨ ਤੇ 213 ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਹੁਣ ਤੱਕ ਕਰੋਨਾ ਨਾਲ 1545 ਮੌਤਾਂ ਹੋ ਚੁੱਕੀਆਂ ਹਨ ਅਤੇ ਪੀੜਤ ਮਰੀਜ਼ਾਂ ਦਾ ਅੰਕੜਾ 76,049 ਤੱਕ ਜਾ ਪੁੱਜਾ ਹੈ। ਇਨ੍ਹਾਂ ਵਿਚੋਂ 2850 ਐਕਟਿਵ ਕੇਸ ਹਨ। ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਕਾਰਨ ਅੱਜ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਸ ਦੌਰਾਨ 213 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ ਦੋ ਔਰਤਾਂ ਦੀ ਮੌਤ ਹੋਈ ਹੈ। ਅੱਜ 213 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਦੂਜੇ ਪਾਸੇ 487 ਕਰੋਨਾ ਮਰੀਜ਼ ਸਿਹਤਯਾਬ ਹੋਏ ਹਨ। ਇਸ ਵੇਲੇ ਜ਼ਿਲ੍ਹੇ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ 2625 ਹੈ। ਅੱਜ ਨਵੇਂ ਆਏ ਕਰੋਨਾ ਪਾਜ਼ੇਟਿਵ ਕੇਸਾਂ ਵਿੱਚ 86 ਨਵੇਂ ਮਾਮਲੇ ਅਤੇ 127 ਕਰੋਨਾ ਮਰੀਜ਼ਾਂ ਤੋਂ ਲੱਗੀ ਲਾਗ ਨਾਲ ਸਬੰਧਤ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All