ਕਰੋਨਾ: ਅੰਮ੍ਰਿਤਸਰ ਵਿੱਚ ਛੇ ਮੌਤਾਂ; 115 ਨਵੇਂ ਕੇਸ

ਕਰੋਨਾ: ਅੰਮ੍ਰਿਤਸਰ ਵਿੱਚ ਛੇ ਮੌਤਾਂ; 115 ਨਵੇਂ ਕੇਸ

ਅੰਮ੍ਰਿਤਸਰ ਦੇ ਇਕ ਮਾਲ ਵਿੱਚੋਂ ਬਾਹਰ ਆਉਂਦੇ ਹੋਏ ਲੋਕ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 10 ਜੂਨ

ਕਰੋਨਾ ਮਹਾਮਾਰੀ ਕਾਰਨ ਅੱਜ ਇਥੇ 6 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 115 ਨਵੇਂ ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ ਹੋਈਆਂ ਮੌਤਾਂ ਨਾਲ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮਰਨ ਵਾਲਿਆ ਦਾ ਕੁੱਲ ਅੰਕੜਾ ਵੱਧ ਕੇ 1520 ਹੋ ਗਿਆ ਹੈ। ਇਸ ਦੌਰਾਨ ਅੱਜ 164 ਮਰੀਜ਼ ਠੀਕ ਵੀ ਹੋਏ ਹਨ ਅਤੇ ਇਸ ਵੇਲੇ 1805 ਕਰੋਨਾ ਦੇ ਐਕਟਿਵ ਕੇਸ ਹਨ  ਜਿਨ੍ਹਾਂ ਦਾ ਇਲਾਜ ਚਲ ਰਿਹਾ ਹੈ। 

 ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਕੋਕਾ ਕੋਲਾ ਕੰਪਨੀ ਦੇ ਜੀ.ਐਮ ਸੰਜੀਵ ਕੁਮਾਰ ਨੇ ਰੈੱਡ ਕਰਾਸ ਨੂੰ 5 ਆਕਸੀਜਨ ਕਨਸਟਰੇਟਰ ਭੇਟ ਕੀਤੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੀ ਹਾਜ਼ਰ ਸਨ। ਉਨ੍ਹਾਂ ਂ ਕਿਹਾ ਕਿ ਇਨ੍ਹਾਂ ਆਕਸੀਜਨ ਕਨਸਟਰੇਟਰਾਂ ਨੂੰ ਸਰਕਾਰੀ ਹਸਪਤਾਲ ਵਿੱਚ ਲੋੜਵੰਦਾਂ ਦੀ ਮਦਦ ਲਈ ਵਰਤਿਆ ਜਾ ਸਕੇਗਾ। 

ਫਗਵਾੜਾ (ਜਸਬੀਰ ਚਾਨਾ): ਇਥੇ ਅੱਜ ਕਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਐੱਸ.ਐੱਮ.ਓ ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਵਿਭਾਗ ਵੱਲੋਂ ਅੱਜ 339 ਵਿਅਕਤੀਆਂ ਦੇ ਕੋਵਿਡ ਸੈਂਪਲ ਲਏ ਗਏ ਹਨ।  

ਤਰਨ ਤਾਰਨ (ਗੁਰਬਖ਼ਸ਼ਪੁਰੀ) : ਕਰੋਨਾਵਾਇਰਸ ਪੀੜਤ ਦੋ ਜਣਿਆਂ ਦੀ ਅੱਜ ਮੌਤ ਹੋ ਜਾਣ ਨਾਲ ਜ਼ਿਲ੍ਹੇ ਅੰਦਰ ਮਰਨ ਵਾਲਿਆਂ ਦੀ ਕੁੱਲ ਗਿਣਤੀ 336 ਹੋ ਗਈ ਹੈ| ਇਸੇ ਦੌਰਾਨ ਅੱਜ 21 ਹੋਰ ਮਾਮਲੇ ਸਾਹਮਣੇ ਆਏ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 287 ਹੋ ਗਈ ਹੈ। 

ਗਰਭਵਤੀ ਔਰਤਾਂ ਕੋਵਿਡ ਤੋਂ ਬਚਣ ਦੀ ਨਸੀਹਤ

ਸ਼ਾਹਕੋਟ (ਪੱਤਰ ਪ੍ਰੇਰਕ): ਪ੍ਰਧਾਨ ਮੰਤਰੀ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਲਈ ਸੀਐੱਚਸੀ ਸ਼ਾਹਕੋਟ ’ਚ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਵਿਚ ਹਾਈ ਰਿਸਕ ਵਾਲੀਆਂ ਗਰਭਵਤੀ ਔਰਤਾਂ ਦੀ ਜਾਂਚ ਕਰਕੇ ਉਨ੍ਹਾਂ ਦੀ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਇਕ ਕਾਰਜ ਯੋਜਨਾ ਤਿਆਰ ਕੀਤੀ ਗਈ। ਐੱਸਐੱਮਓ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਗਰਭਵਤੀ ਔਰਤਾਂ ਨੂੰ ਕਰੋਨਾ ਦੀ ਲਾਗ ਤੋਂ ਬਚ ਕੇ ਰਹਿਣ ਦੀ ਨਸੀਹਤ ਕਰਦਿਆਂ ਉਨ੍ਹਾਂ ਨੂੰ ਸਾਰੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ। ਬੀਈਈ ਚੰਦਨ ਮਿਸਰਾ ਨੇ ਕਿਹਾ ਕਿ ਵਿਭਾਗ ਦਾ ਵਧੇਰੇ ਜ਼ੋਰ ਹਾਈ ਰਿਸਕ ਵਾਲੀਆਂ ਗਰਭਵਤੀ ਔਰਤਾਂ ਦੀ ਦੇਖ-ਰੇਖ ਕਰਨ ਵੱਲ ਹੈ। ਲੋੜਵੰਦ ਔਰਤਾਂ ਨੂੰ ਆਇਰਨ ਦੇ ਟੀਕੇ ਲਗਾਏ ਜਾਂਦੇ ਹਨ।

ਜਲੰਧਰ ਜ਼ਿਲ੍ਹੇ ’ਚ 4 ਮੌਤਾਂ; 152 ਨਵੇਂ ਕੇਸ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜਲੰਧਰ ਜ਼ਿਲ੍ਹੇ ਵਿਚ ਅੱਜ ਕਰੋਨਾ ਪੀੜਤ ਚਾਰ ਜਣਿਆਂ ਦੀ ਮੌਤ ਹੋ ਗਈ ਹੈ ਅਤੇ 152 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਵਿਚ ਹੁਣ ਤੱਕ ਵਾਇਰਸ ਕਾਰਨ 1430 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 61,692 ਤੱਕ ਪਹੁੰਚ ਗਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All