ਕਰੋਨਾ ਵੈਕਸੀਨੇਸ਼ਨ ਅੱਜ ਤੋਂ

ਕਰੋਨਾ ਵੈਕਸੀਨੇਸ਼ਨ ਅੱਜ ਤੋਂ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 15 ਜਨਵਰੀ

ਕਰੋਨਾ ਦੇ ਇਲਾਜ ਲਈ ਜ਼ਿਲ੍ਹੇ ਵਿੱਚ ਪੁੱਜੀ ਕਰੀਬ 20 ਹਜ਼ਾਰ ਤੋਂ ਵੱਧ ਕਰੋਨਾ ਵੈਕਸੀਨ ਭਲਕੇ 16 ਜਨਵਰੀ ਤੋਂ ਸਭ ਤੋਂ ਪਹਿਲਾਂ ਹੈਲਥ ਵਰਕਰਾਂ ਨੂੰ ਲਾਈ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 26 ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਕਰੋਨਾ ਵੈਕਸੀਨ ਹੈਲਥ ਵਰਕਰਾਂ ਨੂੰ ਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਭ ਤੋਂ ਪਹਿਲਾਂ ਸਰਕਾਰੀ ਮੈਡੀਕਲ ਕਾਲਜ, ਜ਼ਿਲ੍ਹਾ ਹਸਪਤਾਲ ਅਤੇ ਸੀ:ਐਚ:ਸੀ ਵੇਰਕਾ ਵਿਖੇ ਵੈਕਸੀਨ ਦੀ ਸ਼ੁਰੂਆਤ ਕੀਤੀ ਜਾਵੇਗੀ। ਲਗਪਗ 20 ਹਜ਼ਾਰ ਹੈਲਥ ਵਰਕਰਾਂ ਦਾ ਡਾਟਾ ਅਪਲੋਡ ਕੀਤਾ ਗਿਆ ਹੈ ਅਤੇ ਪਹਿਲਾਂ ਇਨਾਂ ਨੂੰ ਵੈਕਸੀਨ ਲਗਾਈ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All