DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਿਗਮ ਵੱਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਤੇਜ਼

ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿਭਾਗ ਵੱਲੋਂ ਸਕੱਤਰ ਤੇ ਐਸਟੇਟ ਅਫਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਸ਼ਹਿਰ ਭਰ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ। ਐੱਸ ਐੱਸ ਚੌਕ ਤੋਂ ਖੰਡੇਵਾਲਾ ਚੌਕ ਤੱਕ ਚਲਾਈ ਗਈ ਇਸ...

  • fb
  • twitter
  • whatsapp
  • whatsapp
featured-img featured-img
ਸਾਮਾਨ ਜ਼ਬਤ ਕਰਦੇ ਹੋਏ ਨਗਰ ਨਿਗਮ ਅਧਿਕਾਰੀ ਅਤੇ ਕਰਮਚਾਰੀ।
Advertisement

ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿਭਾਗ ਵੱਲੋਂ ਸਕੱਤਰ ਤੇ ਐਸਟੇਟ ਅਫਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਸ਼ਹਿਰ ਭਰ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ।

ਐੱਸ ਐੱਸ ਚੌਕ ਤੋਂ ਖੰਡੇਵਾਲਾ ਚੌਕ ਤੱਕ ਚਲਾਈ ਗਈ ਇਸ ਮੁਹਿੰਮ ਦੌਰਾਨ ਸੜਕਾਂ ਅਤੇ ਫੁੱਟਪਾਥਾਂ ਉੱਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਕਬਜ਼ੇ ਵਾਲਾ ਸਾਮਾਨ ਜ਼ਬਤ ਕੀਤਾ ਗਿਆ। ਕਈ ਨਾਜਾਇਜ਼ ਖੋਖਿਆਂ ਨੂੰ ਸੀਲ ਕੀਤਾ ਗਿਆ ਜਦਕਿ ਨਗਰ ਨਿਗਮ ਦੀ ਜ਼ਮੀਨ ਉੱਤੇ ਕੀਤੇ ਕਬਜ਼ੇ ਹਟਾ ਕੇ ਜਨਤਕ ਥਾਵਾਂ ਨੂੰ ਲੋਕਾਂ ਲਈ ਮੁੜ ਖੋਲ੍ਹ ਦਿੱਤਾ ਗਿਆ।

Advertisement

ਐਨਫੋਰਸਮੈਂਟ ਟੀਮ ਵੱਲੋਂ ਖਜ਼ਾਨਾ ਰੋਡ ’ਤੇ ਕਾਰਵਾਈ ਕਰਦੇ ਹੋਏ ਨਾਜਾਇਜ਼ ਕਬਜ਼ੇ ਹਟਾਏ ਗਏ, ਜਿਸ ਨਾਲ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੀ। ਇਸ ਤੋਂ ਇਲਾਵਾ ਹਰੀਪੁਰਾ ਅਤੇ ਇਨਰ ਸਰਕੂਲਰ ਰੋਡ ਨੇੜੇ ਲਗਾਏ ਗਏ ਦੋ ਗੈਰ-ਕਾਨੂੰਨੀ ਖੋਖਿਆਂ ਨੂੰ ਵੀ ਢਾਹ ਦਿੱਤਾ ਗਿਆ। ਜਨਤਕ ਥਾਂ ਉੱਤੇ ਲਗਾਏ ਤੰਦੂਰਾਂ ਅਤੇ ਹੋਰ ਅਣ-ਅਧਿਕਾਰਤ ਢਾਂਚਿਆਂ ਨੂੰ ਵੀ ਹਟਾਇਆ ਗਿਆ। ਪੈਦਲ ਯਾਤਰੀਆਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਮੈਡੀਕਲ ਸਟੋਰ ਮਾਲਕਾਂ ਨੂੰ ਫੁੱਟਪਾਥਾਂ ਦੀ ਵਰਤੋਂ ਵਪਾਰਕ ਮਕਸਦ ਲਈ ਨਾ ਕਰਨ ਅਤੇ ਉਨ੍ਹਾਂ ਨੂੰ ਪੈਦਲ ਚੱਲਣ ਵਾਲਿਆਂ ਲਈ ਖੁੱਲ੍ਹਾ ਰੱਖਣ ਦੇ ਨਿਰਦੇਸ਼ ਦਿੱਤੇ ਗਏ।

Advertisement

ਸਫ਼ਾਈ ਨੂੰ ਉਤਸ਼ਾਹਿਤ ਕਰਨ ਲਈ ਇਲਾਕੇ ਵਿੱਚ ਕੰਮ ਕਰ ਰਹੇ ਸਾਰੇ ਫਲ ਵਿਕਰੇਤਿਆਂ ਨੂੰ ਆਪਣੇ ਸਥਾਨਾਂ ਨੇੜੇ ਵੱਡੇ ਡਸਟਬਿਨ ਲਗਾਉਣ ਅਤੇ ਕੂੜੇ ਦੇ ਸਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਸੜਕਾਂ ਜਾਂ ਜਨਤਕ ਥਾਵਾਂ ’ਤੇ ਗੰਦਗੀ ਫੈਲਾਉਣ ਵਾਲੇ ਵਿਕਰੇਤਾਵਾਂ ਖ਼ਿਲਾਫ਼ ਜੁਰਮਾਨੇ ਅਤੇ ਹਟਾਉਣ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਰੱਖਣ ਅਤੇ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੁਕਾਨਦਾਰਾਂ, ਰੇਹੜੀ-ਫੜੀ ਵਾਲਿਆਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਜ਼ਮੀਨ ’ਤੇ ਗੈਰ-ਕਾਨੂੰਨੀ ਕਬਜ਼ੇ ਨਾ ਕਰਨ ਅਤੇ ਨਗਰ ਨਿਗਮ ਦਾ ਸਹਿਯੋਗ ਕਰਨ। ਇਹ ਮੁਹਿੰਮ ਐਸਟੇਟ ਵਿਭਾਗ ਦੀ ਟੀਮ ਵੱਲੋਂ ਇੰਸਪੈਕਟਰ ਪ੍ਰੀਤੀ ਚੌਹਾਨ, ਇੰਸਪੈਕਟਰ ਅਮਨ ਕੁਮਾਰ ਅਤੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਚਲਾਈ ਗਈ।

Advertisement
×