ਪੱਤਰ ਪ੍ਰੇਰਕ
ਹੁਸ਼ਿਆਰਪੁਰ: ਮਾਪਿਆਂ ਦੀ ਮਰਜ਼ੀ ਖਿਲਾਫ਼ ਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਿਆਹ ਦੇ ਮੌਕੇ ਮਾਸਕ ਨਾ ਪਾਉਣ ਦੇ ਦੋਸ਼ ਹੇਠ 10000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨੇ ਦੀ ਰਕਮ 15 ਦਿਨਾਂ ਦੇ ਅੰਦਰ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਲ ਜਮ੍ਹਾਂ ਕਰਵਾਉਣੀ ਪਏਗੀ। ਇਹ ਰਕਮ ਜ਼ਿਲ੍ਹੇ ਦੀ ਜਨਤਾ ਨੂੰ ਮਾਸਕ ਮੁਹੱਈਆ ਕਰਵਾਉਣ ਲਈ ਖਰਚੀ ਜਾਏਗੀ।