ਹੱਕਾਂ ਦੀ ਰਾਖੀ ਦਾ ਅਹਿਦ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਜ਼ਿਲ੍ਹਾ ਤਰਨ ਤਰਨ ਇਕਾਈ ਵੱਲੋਂ ਅੱਜ ਇਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਮੀਟਿੰਗ ਕਰਕੇ ਆਪਣੀਆਂ ਮੰਗਾਂ ਬਾਰੇ ਵਿਚਾਰਾਂ ਕੀਤੀਆਂ ਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨ ਦਾ ਅਹਿਦ ਕੀਤਾ। ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ...
Advertisement
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਜ਼ਿਲ੍ਹਾ ਤਰਨ ਤਰਨ ਇਕਾਈ ਵੱਲੋਂ ਅੱਜ ਇਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਮੀਟਿੰਗ ਕਰਕੇ ਆਪਣੀਆਂ ਮੰਗਾਂ ਬਾਰੇ ਵਿਚਾਰਾਂ ਕੀਤੀਆਂ ਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨ ਦਾ ਅਹਿਦ ਕੀਤਾ। ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਆਗੂ ਦਲਵਿੰਦਰ ਸਿੰਘ ਪੰਨੂੰ ਨੇ ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੋਣ ਦਾ ਹੋਕਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਤੇ ਸੂਬਾ ਸਰਕਾਰ ਮਜ਼ਦੂਰਾਂ ਦੇ ਹੱਕਾਂ ਨੂੰ ਕੁਚਲਣ ਦਾ ਇਰਾਦਾ ਬਣਾ ਬੈਠੀਆਂ ਹਨ ਜਿਸ ਕਰਕੇ ਮਜ਼ਦੂਰਾਂ ਕੋਲ ਸੰਘਰਸ਼ ਦੇ ਇਲਾਵਾ ਹੋਰ ਕੋਈ ਚਾਰਾ ਨਹੀਂ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਮਜ਼ਦੂਰ ਅੱਜ ਕੱਚੇ ਘਰਾਂ ਵਿੱਚ ਰਹਿ ਰਹੇ ਹਨ.ਉਨ੍ਹਾਂ ਕਿਹਾ ਕਿ ਸਰਕਾਰਾਂ ਮਜ਼ਦੂਰਾਂ ਨੂੰ ਨਵੀਆਂ ਸਹੂਲਤਾਂ ਤਾਂ ਕੀ ਦੇਣੀਆਂ ਉਨ੍ਹਾਂ ਨੂੰ ਪਹਿਲਾ ਦਿੱਤੀਆਂ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ।
Advertisement
Advertisement
×

