ਹਰਜੀਤ ਸਿੰਘ ਪਰਮਾਰ
ਬਟਾਲਾ, 4 ਅਗਸਤ
ਥਾਣਾ ਸਿਟੀ ਦੀ ਪੁਲੀਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਸੱਤ ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਦੇ ਮੁਖੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿੱਚ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਕੋਲੋਂ ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਨੌਜਵਾਨਾਂ ਦੀ ਨਿਸ਼ਾਨਦੇਹੀ ’ਤੇ ਛੇ ਹੋਰ ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਗੁਰਜੰਟ ਸਿੰਘ ਵਾਸੀ ਸ਼ਮਸ਼ੇਰ ਸਿੰਘ ਅਤੇ ਸੁਖਜਿੰਦਰ ਸਿੰਘ
ਫਾਇਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਪੈਸੇ ਲੁੱਟੇ
ਤਰਨ ਤਾਰਨ (ਪੱਤਰ ਪ੍ਰੇਰਕ): ਪਿੰਡ ਠੱਠੀ ਖਾਰਾ ਨੇੜੇ ਅੱਜ ਚਿੱਟੇ ਦਿਨ ਇਕ ਪ੍ਰਾਈਵੇਟ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਉਸ ਦਾ ਪੈਸਿਆਂ ਵਾਲਾ ਬੈਗ ਲੁੱਟ ਲਿਆ| ਕੰਪਨੀ ਦੇ ਮੁਲਾਜ਼ਮ ਰਾਕੇਸ਼ ਕੁਮਾਰ ਨੇ ਸਥਾਨਕ ਥਾਣਾ ਸਿਟੀ ਦੀ ਪੁਲੀਸ ਨੂੰ ਦੱਸਿਆ ਕਿ ਉਹ ਇਲਾਕੇ ਦੇ ਪਿੰਡਾਂ ਤੋਂ ਕੰਪਨੀ ਦੇ ਗਾਹਕਾਂ ਵਲੋਂ ਲਏ ਹੋਏ ਕਰਜ਼ੇ ਦੀਆਂ ਕਿਸ਼ਤਾਂ ਦੀ ਰਾਸ਼ੀ ਇਕੱਠੀ ਕਰਕੇ ਤਰਨ ਤਾਰਨ ਨੂੰ ਆ ਰਿਹਾ ਸੀ ਤਾਂ ਅਚਾਨਕ ਤਿੰਨ ਨਕਾਬਪੋਸ਼ ਲੁਟੇਰੇ ਇਕ ਮੋਟਰਸਾਇਕਲ ’ਤੇ ਆਏ ਤੇ ਉਸਨੂੰ ਹਥਿਆਰਾਂ ਦਾ ਡਰਾਵਾ ਦੇ ਕੇ ਉਸ ਦਾ ਕੈਸ਼ ਵਾਲਾ ਬੈਗ ਲੁੱਟ ਕੇ ਫਰਾਰ ਹੋ ਗਏ| ਥਾਣਾ ਸਿਟੀ ਦੇ ਐੱਸਐੱਚਓ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਪੁਲੀਸ ਚੌਕੀ ਦੋਬੁਰਜੀ ਦੇ ਇੰਚਾਰਜ ਏਐੱਸਆਈ ਮਨਪ੍ਰੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ|
ਵਾਸੀ ਪਿੰਡ ਉੱਦੋਕੇ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ ਦੋਵਾਂ ਖਿਲਾਫ਼ ਚੋਰੀ ਦਾ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।