ਕ੍ਰਿਕਟ: ਪਠਾਨਕੋਟ ਨੇ ਤਰਨ ਤਾਰਨ ਨੂੰ 60 ਦੌੜਾਂ ਨਾਲ ਹਰਾਇਆ
ਜ਼ਿਲ੍ਹਾ ਪਠਾਨਕੋਟ ਦੀ ਸੀਨੀਅਰ ਪੁਰਸ਼ ਕ੍ਰਿਕਟ ਟੀਮ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਵੱਲੋਂ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਸੀਨੀਅਰ ਇੱਕ ਰੋਜ਼ਾ ਟੂਰਨਾਮੈਂਟ ਵਿੱਚ ਤਰਨਤਾਰਨ ਨੂੰ 60 ਦੌੜਾਂ ਨਾਲ ਹਰਾ ਦਿੱਤਾ। ਪਠਾਨਕੋਟ ਟੀਮ ਨੇ ਸ਼ੁਰੂ ਤੋਂ ਹੀ ਬਿਹਤਰੀਨ ਤਾਲਮੇਲ ਅਤੇ ਪ੍ਰਦਰਸ਼ਨ ਨਾਲ...
Advertisement
ਜ਼ਿਲ੍ਹਾ ਪਠਾਨਕੋਟ ਦੀ ਸੀਨੀਅਰ ਪੁਰਸ਼ ਕ੍ਰਿਕਟ ਟੀਮ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਵੱਲੋਂ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਸੀਨੀਅਰ ਇੱਕ ਰੋਜ਼ਾ ਟੂਰਨਾਮੈਂਟ ਵਿੱਚ ਤਰਨਤਾਰਨ ਨੂੰ 60 ਦੌੜਾਂ ਨਾਲ ਹਰਾ ਦਿੱਤਾ। ਪਠਾਨਕੋਟ ਟੀਮ ਨੇ ਸ਼ੁਰੂ ਤੋਂ ਹੀ ਬਿਹਤਰੀਨ ਤਾਲਮੇਲ ਅਤੇ ਪ੍ਰਦਰਸ਼ਨ ਨਾਲ ਮੈਚ ’ਤੇ ਆਪਣਾ ਦਬਦਬਾ ਬਣਾਈ ਰੱਖਿਆ। ਖਿਡਾਰੀ ਡੇਨਿਸ਼ ਨੇ ਹਰਫਨਮੌਲਾ ਪ੍ਰਦਰਸ਼ਨ ਕਰਦਿਆਂ ਜਿੱਥੇ 41 ਦੌੜਾਂ ਬਣਾਈਆਂ ਅਤੇ ਇੱਕ ਵਿਕਟ ਵੀ ਲਈ, ਉਥੇ ਰਾਜੀਵ ਨੇ ਤਿੰਨ ਵਿਕਟਾਂ ਝਟਕਾਈਆਂ। ਐਸੋਸੀਏਸ਼ਨ ਸਕੱਤਰ ਸਨੀ ਮਹਾਜਨ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ।
Advertisement
Advertisement
×