ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕ੍ਰਿਕਟ ਟੂਰਨਾਮੈਂਟ: ਪਠਾਨਕੋਟ ਨੇ ਗੁਰਦਾਸਪੁਰ ਨੂੰ ਹਰਾਇਆ

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਵੱਲੋਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਮਹਿਲਾ ਇੱਕ ਦਿਨਾ ਸੀਮਤ ਓਵਰ ਕ੍ਰਿਕਟ ਟੂਰਨਾਮੈਂਟ ਵਿੱਚ ਪਠਾਨਕੋਟ ਅੰਡਰ-15 ਮਹਿਲਾ ਕ੍ਰਿਕਟ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਕ੍ਰਿਕਟ ਐਸੋਸੀਏਸ਼ਨ ਪਠਾਨਕੋਟ ਦੇ ਸਕੱਤਰ ਸੰਨੀ ਮਹਾਜਨ ਨੇ ਦੱਸਿਆ...
ਪਠਾਨਕੋਟ ਅੰਡਰ-15 ਮਹਿਲਾ ਕ੍ਰਿਕਟ ਟੀਮ ਦੀਆਂ ਜੇਤੂ ਖਿਡਾਰਨਾਂ। -ਫੋਟੋ: ਧਵਨ
Advertisement
ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਵੱਲੋਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਮਹਿਲਾ ਇੱਕ ਦਿਨਾ ਸੀਮਤ ਓਵਰ ਕ੍ਰਿਕਟ ਟੂਰਨਾਮੈਂਟ ਵਿੱਚ ਪਠਾਨਕੋਟ ਅੰਡਰ-15 ਮਹਿਲਾ ਕ੍ਰਿਕਟ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਕ੍ਰਿਕਟ ਐਸੋਸੀਏਸ਼ਨ ਪਠਾਨਕੋਟ ਦੇ ਸਕੱਤਰ ਸੰਨੀ ਮਹਾਜਨ ਨੇ ਦੱਸਿਆ ਕਿ ਸ਼ਾਨਦਾਰ ਆਲ ਰਾਊਂਡ ਪ੍ਰਦਰਸ਼ਨ ਕਰਦਿਆਂ ਖਿਡਾਰਨ ਆਯਤੀ ਨੇ 40 ਦੌੜਾਂ ਬਣਾਈਆਂ ਅਤੇ ਇੱਕ ਮਹੱਤਵਪੂਰਨ ਵਿਕਟ ਲਈ। ਉਨ੍ਹਾਂ ਕਿਹਾ ਕਿ ਇਹ ਜਿੱਤ ਜ਼ਿਲ੍ਹੇ ਲਈ ਇੱਕ ਮਾਣ ਵਾਲੀ ਗੱਲ ਹੈ। ਕ੍ਰਿਕਟ ਐਸੋਸੀਏਸ਼ਨ ਪਠਾਨਕੋਟ ਦੇ ਸੀਨੀਅਰ ਉਪ-ਪ੍ਰਧਾਨ ਸਤੀਸ਼ ਮਹਿੰਦਰੂ ਨੇ ਟੀਮ ਨੂੰ ਉਨ੍ਹਾਂ ਦੀ ਪ੍ਰਭਾਵਸ਼ਾਲੀ ਜਿੱਤ ’ਤੇ ਵਧਾਈ ਦਿੱਤੀ ਅਤੇ ਕੋਚਿੰਗ ਸਟਾਫ ਤੇ ਪ੍ਰਬੰਧਨ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ।

Advertisement
Advertisement
Show comments