ਕਰੱਸ਼ਰ ਮਾਲਕਾਂ ਅਤੇ ਟਰਾਂਸਪੋਰਟਰਾਂ ਨੇ ਡੀਸੀ ਦਫਤਰ ਮੂਹਰੇ ਦਿੱਤਾ ਧਰਨਾ : The Tribune India

ਕਰੱਸ਼ਰ ਮਾਲਕਾਂ ਅਤੇ ਟਰਾਂਸਪੋਰਟਰਾਂ ਨੇ ਡੀਸੀ ਦਫਤਰ ਮੂਹਰੇ ਦਿੱਤਾ ਧਰਨਾ

ਕਰੱਸ਼ਰ ਮਾਲਕਾਂ ਅਤੇ ਟਰਾਂਸਪੋਰਟਰਾਂ ਨੇ ਡੀਸੀ ਦਫਤਰ ਮੂਹਰੇ ਦਿੱਤਾ ਧਰਨਾ

ਧਰਨੇ ਵਿੱਚ ਸ਼ਾਮਲ ਕਰੱਸ਼ਰ ਯੂਨੀਅਨ ਅਤੇ ਟਰਾਂਸਪੋਰਟ ਯੂਨੀਅਨ ਦੇ ਆਗੂ।

ਐੱਨਪੀ. ਧਵਨ

ਪਠਾਨਕੋਟ, 23 ਸਤੰਬਰ 

ਪਿਛਲੇ ਦੋ ਮਹੀਨੇ ਤੋਂ ਬੰਦ ਪਏ ਕਰੱਸ਼ਰ ਉਦਯੋਗ ਅਤੇ ਟਰਾਂਸਪੋਰਟਰਾਂ ਨੇ ਲਗਾਤਾਰ ਦੂਸਰੇ ਦਿਨ ਅੱਜ ਇੱਥੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਰੋਸ ਧਰਨਾ ਦਿੱਤਾ ਅਤੇ ਮਾਈਨਿੰਗ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਦਾ ਪਿੱਟ ਸਿਆਪਾ ਕੀਤਾ। ਬਾਅਦ ਵਿੱਚ ਇੰਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੂੰ ਮੰਗ ਪੱਤਰ ਦਿੱਤਾ। ਇਸ ਧਰਨੇ ਨੂੰ ਪ੍ਰਧਾਨ ਵਿਜੇ ਪਾਸੀ, ਸੰਜੇ ਆਨੰਦ, ਵਿਪਨ ਗੁਪਤਾ, ਸੁਰਿੰਦਰ ਪੱਪੂ, ਸੁਰਿੰਦਰ ਬਜਾਜ, ਸੁਨੀਲ ਗਰੋਵਰ, ਸੰਜੀਵ ਕੁਮਾਰ, ਸੁਰਿੰਦਰ ਸ਼ਰਮਾ, ਲਖਵਿੰਦਰ ਲੱਖੀ, ਅਭਿਸ਼ੇਕ ਨੰਦਾ ਆਦਿ ਆਗੂਆਂ ਨੇ ਸੰਬੋਧਨ ਕੀਤਾ। ਮੁੱਖ ਬੁਲਾਰੇ ਪੰਜਾਬ ਸਟੋਨ ਕਰੱਸ਼ਰ ਯੂਨੀਅਨ ਦੇ ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਕਰੱਸ਼ਰ ਉਦਯੋਗ ਨੂੰ ਰਾਹਤ ਦੇਣ ਦੀ ਬਜਾਏ ਸਬੰਧਿਤ ਵਿਭਾਗ ਦੇ ਸਕੱਤਰ ਕ੍ਰਿਸ਼ਨ ਵੱਲੋਂ ਨਿਤ ਦਿਨ ਮਾਰੂ ਨੀਤੀਆਂ ਜਾਰੀ ਕਰਕੇ ਉਨ੍ਹਾਂ ਦਾ ਗਲਾ ਘੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਸਕੱਤਰ ਦਫਤਰ ਵਿੱਚ ਬੈਠ ਕੇ ਨੀਤੀਆਂ ਬਣਾ ਰਿਹਾ ਹੈ ਜੋ ਕਿ ਕਿਸੇ ਵੀ ਤਰ੍ਹਾਂ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਹੋ ਸਕਦੀਆਂ। ਇੰਨ੍ਹਾਂ ਨੀਤੀਆਂ ਦਾ ਅਸਰ ਇਹ ਹੈ ਕਿ ਕਰੱਸ਼ਰ ਉਦਯੋਗ ਨਾਲ ਜੁੜੇ ਸਹਾਇਕ ਧੰਦੇ ਸਾਰੇ ਠੱਪ ਹੋ ਕੇ ਰਹਿ ਗਏ ਹਨ। ਹਾਲਤ ਇਹ ਹੋ ਗਈ ਹੈ ਕਿ ਗੁਆਂਢੀ ਸੂਬਿਆਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਾਈਨਿੰਗ ਧੜਾਧੜ ਜਾਰੀ ਹੈ। 

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸਮੂਹ ਭਵਨ ਨਿਰਮਾਣ ਮਜ਼ਦੂਰਾਂ ਅਤੇ ਹੋਰ ਸਹਾਇਕ ਧੰਦਿਆਂ ਨਾਲ ਜੁੜੇ ਲੋਕਾਂ ਨੂੰ ਨਾਲ ਲੈ ਕੇ ਰੋਜ਼ਾਨਾ ਪ੍ਰਦਰਸ਼ਨ ਕੀਤੇ ਜਾਇਆ ਕਰਨਗੇ। ਇਹ ਜ਼ਿਕਰਯੋਗ ਹੈ ਕਿ ਕਰੱਸ਼ਰ ਮਾਲਕਾਂ ਨੇ ਕੱਲ੍ਹ ਵੀ ਪ੍ਰਦਰਸ਼ਨ ਕੀਤਾ ਸੀ ਅਤੇ ਉਨ੍ਹਾਂ ਡੀਸੀ ਨੂੰ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੀਟਿੰਗ ਲਈ ਸਮਾਂ ਲੈ ਕੇ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਲੋਕਾਂ ਦੇ ਕਰੋੜਾਂ ਰੁਪਏ ਦੇ ਨਿਵੇਸ਼ ਨੂੰ ਬਚਾਇਆ ਜਾ ਸਕੇ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All