ਪੀਰ ਬਾਬਾ ਰਹਿਮਤ ਸ਼ਾਹ ਦੀ ਯਾਦ ’ਚ ਸੱਭਿਆਚਾਰਕ ਮੇਲਾ
ਇਥੇ ਪਿੰਡ ਕਿਆਂਮਪੁਰ ਵਿੱਚ ਹਰ ਸਾਲ ਦੀ ਤਰ੍ਹਾਂ ਪੀਰ ਬਾਬਾ ਰਹਿਮਤ ਸ਼ਾਹ ਦੀ ਯਾਦ ਵਿੱਚ ਸਾਲਾਨਾ ਸੱਭਿਆਚਾਰਕ ਮੇਲਾ ਮੁੱਖ ਸੇਵਾਦਾਰ ਬਾਬਾ ਹੀਰਾ ਸਿੰਘ ਦੀ ਅਗਵਾਈ ਹੇਠ ਸਮੂਹ ਨਗਰ ਦੀਆਂ ਸੰਗਤਾਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ। ਮੇਲਾ ਪ੍ਰਬੰਧਕ ਕਮੇਟੀ ਵੱਲੋਂ...
Advertisement
ਇਥੇ ਪਿੰਡ ਕਿਆਂਮਪੁਰ ਵਿੱਚ ਹਰ ਸਾਲ ਦੀ ਤਰ੍ਹਾਂ ਪੀਰ ਬਾਬਾ ਰਹਿਮਤ ਸ਼ਾਹ ਦੀ ਯਾਦ ਵਿੱਚ ਸਾਲਾਨਾ ਸੱਭਿਆਚਾਰਕ ਮੇਲਾ ਮੁੱਖ ਸੇਵਾਦਾਰ ਬਾਬਾ ਹੀਰਾ ਸਿੰਘ ਦੀ ਅਗਵਾਈ ਹੇਠ ਸਮੂਹ ਨਗਰ ਦੀਆਂ ਸੰਗਤਾਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ। ਮੇਲਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਜੀ ਦੀ ਮਜ਼ਾਰ ਉੱਤੇ ਚਾਦਰ ਚੜਾਉਣ ਦੀ ਰਸਮ ਉਪਰੰਤ ਲਾਏ ਗਏ ਖੁੱਲ੍ਹੇ ਅਖਾੜੇ ਦੌਰਾਨ ਨਾਮਵਰ ਪੰਜਾਬੀ ਲੋਕ ਗਾਇਕ ਜੋੜੀ ਭਿੰਦਰ ਬੱਗਾ ਤੇ ਬੀਬਾ ਮਨੀਸ਼ਾ ਕੋਮਲ ਵੱਲੋਂ ਆਪਣੇ ਨਵੇਂ ਪੁਰਾਣੇ ਗੀਤਾਂ ਦੁਆਰਾ ਸਰੋਤਿਆਂ ਨੂੰ ਮੰਤਰ ਮੁਗਧ ਕਰੀ ਰੱਖਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ ਸਮਾਜਵਾਦੀ ਪਾਰਟੀ ਦੇ ਆਗੂ ਡਾ. ਗੁਰਮੇਜ ਸਿੰਘ ਮਠਾੜੂ ਨੇ ਮੇਲਾ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਕਿਆਂਮਪੁਰ, ਸਰਪੰਚ ਰਾਜਿੰਦਰ ਸਿੰਘ ਕਾਲਾ, ਡਰਾਈਵਰ ਕੁਲਦੀਪ ਸਿੰਘ, ਗੁਰਦੇਵ ਸਿੰਘ, ਡਾ. ਗੁਰਮੁੱਖ ਸਿੰਘ, ਡਾ. ਧਰਮਿੰਦਰ ਸਿੰਘ, ਮੈਂਬਰ ਸੋਨੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement