ਮਕਬੂਲ ਅਹਿਮਦ
ਕਾਦੀਆਂ, 12 ਮਈ
ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਵੱਲੋਂ ਆਪਣਾ ਸਾਲਾਨਾ ਇਨਾਮ ਵੰਡ ਸਮਾਗਮ ਕਾਲਜ ਆਡੀਟੋਰੀਅਮ ਵਿੱਚ ਕਰਵਾਇਆ ਗਿਆ। ਇਸ ਇਨਾਮ ਵੰਡ ਸਮਾਗਮ ਦੇ ਮੁੱਖ ਮਹਿਮਾਨ ਚੀਫ਼ ਐਗਜ਼ੀਕਿਊਟਿਵ ਅਫ਼ਸਰ ਅਤੇ ਸੰਸਥਾਪਕ ਮਨਦੀਪ ਕੋਰ ਟਾਂਗਰਾ ਅਤੇ ਡਾਕਟਰ ਬਲਚਰਨਜੀਤ ਸਿੰਘ ਭਾਟੀਆ ਸਥਾਨਕ ਸਕੱਤਰ ਕਾਲਜ ਪ੍ਰਬੰਧਕੀ ਕਮੇਟੀ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਹਰਪ੍ਰੀਤ ਸਿੰਘ ਹੁੰਦਲ ਅਤੇ ਡਾਕਟਰ ਬਲਚਰਨਜੀਤ ਸਿੰਘ ਭਾਟੀਆ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਮੁੱਖ ਮਹਿਮਾਨ ਦਾ ਰਸਮੀ ਤੌਰ ਤੇ ਸਵਾਗਤ ਕੀਤਾ। ਇਨਾਮ ਵੰਡ ਸਮਾਗਮ ਵਿੱਚ ਕਾਲਜ ਦੇ 110 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਜਿਨ੍ਹਾਂ ਅਕਾਦਮਿਕ, ਖੇਡਾਂ, ਯੁਵਕ ਮੇਲੇ, ਸਭਿਆਚਾਰਕ ਗਤੀਵਿਧੀਆਂ, ਐੱਨਸੀਸੀ, ਐੱਨਐੱਸਐੱਸ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਸਨ, ਨੂੰ ਮੁੱਖ ਮਹਿਮਾਨ ਵੱਲੋਂ ਇਨਾਮ ਤੇ ਸਰਟੀਫ਼ੀਕੇਟ ਵੰਡੇ ਗਏ। ਸਮਾਗਮ ਦੀ ਸ਼ੁਰੂਆਤ ਕਾਲਜ ਵਿਦਿਆਰਥਣਾਂ ਨੇ ਸ਼ਬਦ ਗਾਇਣ ਨਾਲ ਕੀਤਾ। ਕਾਲਜ ਦੇ ਵਿਦਿਆਰਥੀਆਂ ਵਲੋਂ ਰੰਗਾ ਰੰਗ ਸਭਿਆਚਾਰਕ ਪ੍ਰੋਗਰਾਮ ਕੀਤਾ ਗਿਆ।