ਨਸ਼ੀਲੇ ਪਦਾਰਥਾਂ ਸਣੇ ਦੋ ਗ੍ਰਿਫ਼ਤਾਰ
ਥਾਣਾ ਸਰਾਏ ਅਮਾਨਤ ਖਾਂ ਦੇ ਸਬ-ਇੰਸਪੈਕਟਰ ਨਿਰਮਲ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਬੀਤੇ ਦਿਨ ਇਲਾਕੇ ਦੇ ਪਿੰਡ ਰਸੂਲਪੁਰ ਦੇ ਟੀ-ਪੁਆਇੰਟ ਤੋਂ ਇਕ ਕਾਰ ’ਤੇ ਜਾਂਦੇ ਦੋ ਜਣਿਆਂ ਨੂੰ 101 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ। ਪੁਲੀਸ ਨੇ ਦੱਸਿਆ ਕਿ...
Advertisement
ਥਾਣਾ ਸਰਾਏ ਅਮਾਨਤ ਖਾਂ ਦੇ ਸਬ-ਇੰਸਪੈਕਟਰ ਨਿਰਮਲ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਬੀਤੇ ਦਿਨ ਇਲਾਕੇ ਦੇ ਪਿੰਡ ਰਸੂਲਪੁਰ ਦੇ ਟੀ-ਪੁਆਇੰਟ ਤੋਂ ਇਕ ਕਾਰ ’ਤੇ ਜਾਂਦੇ ਦੋ ਜਣਿਆਂ ਨੂੰ 101 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕੱਚਾ ਪੱਕਾ ਦੇ ਵਾਸੀ ਸੁਖਪਾਲ ਸਿੰਘ ਸੁੱਖ ਅਤੇ ਹਰਜੀਤ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਐੱਨ ਡੀ ਪੀ ਐੱਸ ਐਕਟ ਦੀ ਦਫ਼ਾ 21, 61, 85 ਅਧੀਨ ਕੇਸ ਦਰਜ ਕੀਤਾ ਗਿਆ ਹੈ। ਸਥਾਨਕ ਥਾਣਾ ਸਿਟੀ ਦੇ ਏ ਐੱਸ ਆਈ ਨਿਰਮਲ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਸ਼ਹਿਰ ਦੇ ਮੁਹੱਲਾ ਨਾਨਕਸਰ ਤੋਂ ਨੌਰੰਗਾਬਾਦ ਦੇ ਵਾਸੀ ਅੰਗਰੇਜ ਸਿੰਘ ਨੂੰ 55 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਐੱਨ ਡੀ ਪੀ ਐੱਸ ਐਕਟ ਦੀ ਦਫ਼ਾ 21, 61, 85 ਅਧੀਨ ਇਕ ਕੇਸ ਦਰਜ ਕੀਤਾ ਹੈ।
Advertisement
Advertisement
