DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਲ ਖਾਲਸਾ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਉਨ੍ਹਾਂ ਦੀ ਭਾਰਤ ਫੇਰੀ ਤੋਂ ਪਹਿਲਾਂ ਪੱਤ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਦਿੱਲੀ ਵਿੱਚ ਆਪਣੇ ਹਮਰੁਤਬਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਹਰਦੀਪ ਸਿੰਘ ਨਿੱਝਰ...

  • fb
  • twitter
  • whatsapp
  • whatsapp
Advertisement
ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਉਨ੍ਹਾਂ ਦੀ ਭਾਰਤ ਫੇਰੀ ਤੋਂ ਪਹਿਲਾਂ ਪੱਤ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਦਿੱਲੀ ਵਿੱਚ ਆਪਣੇ ਹਮਰੁਤਬਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਹਰਦੀਪ ਸਿੰਘ ਨਿੱਝਰ ਦੇ ਕਤਲ, ਸਿੱਖਾਂ ਵਿਰੁੱਧ ਅੰਤਰਰਾਸ਼ਟਰੀ ਦਮਨ ਅਤੇ ਕੈਨੇਡਾ ਅੰਦਰ ਗੈਂਗਸਟਰਾਂ ਦੀਆਂ ਵਧਦੀਆਂ ਗਤੀਵਿਧੀਆਂ ਨੂੰ ਪ੍ਰਮੁੱਖਤਾ ਨਾਲ ਚੁੱਕਣ। ਦਲ ਖ਼ਾਲਸਾ ਦੇ ਸਿਆਸੀ ਸਕੱਤਰ ਕੰਵਰਪਾਲ ਸਿੰਘ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਮੁੱਦਿਆਂ ਨੂੰ ਚੁੱਕਣ ਨਾਲ ਸਿੱਖਾਂ ਨੂੰ ਭਰੋਸਾ ਮਿਲੇਗਾ ਕਿ ਉਨ੍ਹਾਂ ਦੇ ਅਧਿਕਾਰ ਨੂੰ ਕਾਰੋਬਾਰ ਅਤੇ ਵਿੱਤੀ ਸੌਦਿਆਂ ਤੋਂ ਕੁਰਬਾਨ ਨਹੀਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਆਪਣੀ ਯਾਤਰਾ ਸ਼ੁਰੂ ਕਰਨ ਲਈ ਤਿਆਰੀ ਵਿੱਚ ਹਨ ਤਾਂ ਸਿੱਖ ਫੈੱਡਰੇਸ਼ਨ ਆਫ਼ ਕੈਨੇਡਾ ਦੇ ਮੁਖੀ ਅਤੇ ਸ਼ਹੀਦ ਹਰਦੀਪ ਸਿੰਘ ਨਿੱਝਰ ਦੇ ਸਹਿਯੋਗੀ ਮਨਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਵੈਨਕੂਵਰ ਪੁਲੀਸ ਵਿਭਾਗ ਵੱਲੋਂ ਉਨ੍ਹਾਂ ਦੀ ਜਾਨ ਨੂੰ ਖ਼ਤਰੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

Advertisement

Advertisement

Advertisement
×