ਦਲਜੀਤ ਮਿਆਦੀਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ
‘ਆਪ’ ਅਾਗੂ ਦੇ ਸਾਥੀਆਂ ਨੇ ਵੀ ਪਾਰਟੀ ਨੂੰ ਅਲਵਿਦਾ ਆਖੀ
Advertisement
ਆਮ ਆਦਮੀ ਪਾਰਟੀ ਦੇ ਰਾਜਾਸਾਂਸੀ ਤੋਂ ਆਗੂ, ਡਾਇਰੈਕਟਰ ਡੇਅਰੀ ਡਿਵੈੱਲਪਮੈਂਟ ਬੋਰਡ ਪੰਜਾਬ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਦਲਜੀਤ ਸਿੰਘ ਮਿਆਦੀਆਂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਹ ਅਪਣੇ ਸਾਥੀਆ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਸ ਸ਼ਮੂਲੀਅਤ ’ਤੇ ਕਿਹਾ ਕਿ ਹੁਣ ਪੰਜਾਬ ਦਾ ਸੱਚਾ ਤੇ ਪੰਥਕ ਵਰਗ ਉਹੀ ਰਾਹ ਚੁਣ ਰਿਹਾ ਹੈ ਜੋ ਗੁਰੂ ਸਿੱਖੀ ਦੇ ਅਸੂਲਾਂ ਤੇ ਸਰਬੱਤ ਦੇ ਭਲੇ ਲਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਿੱਤਾਂ ਨੂੰ ਤਿਆਗ ਦਿੱਤਾ ਹੈ। ਭਾਈ ਦਲਜੀਤ ਸਿੰਘ ਮਿਆਦੀਆਂ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਹ ‘ਆਪ’ ਦੀਆਂ ਪੰਥ ਤੇ ਪੰਜਾਬ ਵਿਰੋਧੀ ਨੀਤੀਆਂ ਨਾਲ ਸਹਿਮਤ ਨਹੀਂ ਹਨ। ਪਾਰਟੀ ਆਗੂਆਂ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਹੋਰ ਮਜ਼ਬੂਤ ਹੋਵੇਗਾ।
Advertisement
Advertisement