ਡੱਲਾ ਸਕੂਲ ਨੇ ਲੋਕ ਨਾਚ ਮੁਕਾਬਲਾ ਜਿੱਤਿਆ
ਬਲਾਕ ਨੋਡਲ ਅਫਸਰ (ਬੀਐੱਨਓ) ਵਿਜੇ ਕੁਮਾਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿੱਚ ਪ੍ਰਿੰਸੀਪਲ ਕਮਲਜੀਤ ਕੌਰ ਦੇ ਪ੍ਰਬੰਧਨ ਹੇਠ ਲੋਕ ਨਾਚ ਰੋਲ ਪਲੇਅ ਅਤੇ ਰੈੱਡ ਰਿਬਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਬਲਾਕ ਦੇ 10 ਸਕੂਲਾਂ ਦੇ 50 ਵਿਦਿਆਰਥੀਆਂ...
Advertisement
ਬਲਾਕ ਨੋਡਲ ਅਫਸਰ (ਬੀਐੱਨਓ) ਵਿਜੇ ਕੁਮਾਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿੱਚ ਪ੍ਰਿੰਸੀਪਲ ਕਮਲਜੀਤ ਕੌਰ ਦੇ ਪ੍ਰਬੰਧਨ ਹੇਠ ਲੋਕ ਨਾਚ ਰੋਲ ਪਲੇਅ ਅਤੇ ਰੈੱਡ ਰਿਬਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਬਲਾਕ ਦੇ 10 ਸਕੂਲਾਂ ਦੇ 50 ਵਿਦਿਆਰਥੀਆਂ ਨੇ ਲੋਕ ਨਾਚ ਵਿੱਚ ਹਿੱਸਾ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਇਸ ਮੁਕਾਬਲੇ ਵਿੱਚ ਪਹਿਲੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ 18 ਸਕੂਲਾਂ ਦੇ 70 ਵਿਦਿਆਰਥੀਆਂ ਨੇ ਰੋਲ ਪਲੇਅ ਮੁਕਾਬਲੇ ਵਿੱਚ ਹਿੱਸਾ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਇਸ ਮੁਕਾਬਲੇ ਵਿੱਚ ਪਹਿਲੇ ਸਥਾਨ ’ਤੇ ਰਿਹਾ। ਤਿੰਨ ਸਕੂਲਾਂ ਦੇ ਛੇ ਵਿਦਿਆਰਥੀਆਂ ਨੇ ਰੈੱਡ ਰਿਬਨ ਕੁਇਜ਼ ਵਿੱਚ ਹਿੱਸਾ ਲਿਆ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਤੂ ਰਿਹਾ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਤਿੰਨ ਟੀਮਾਂ ਨੂੰ ਬਲਾਕ ਨੋਡਲ ਅਫ਼ਸਰ ਵਿਜੇ ਕੁਮਾਰ ਅਤੇ ਪ੍ਰਿੰਸੀਪਲ ਕਮਲਜੀਤ ਕੌਰ ਨੇ ਸਨਮਾਨਿਆ।
Advertisement
Advertisement
×