ਦਰਬਾਰ ਸਾਹਿਬ: ਗੁਰੂ ਰਾਮਦਾਸ ਸਰਾਂ ਨੇੜੇ ਪੁੱਛਗਿੱਛ ਕੇਂਦਰ ਸਥਾਪਤ : The Tribune India

ਦਰਬਾਰ ਸਾਹਿਬ: ਗੁਰੂ ਰਾਮਦਾਸ ਸਰਾਂ ਨੇੜੇ ਪੁੱਛਗਿੱਛ ਕੇਂਦਰ ਸਥਾਪਤ

ਹਰਿਮੰਦਰ ਸਾਹਿਬ ਦੇ ਇਤਿਹਾਸ, ਪਵਿੱਤਰ ਅਸਥਾਨਾਂ, ਸਰਾਵਾਂ ਤੇ ਲੰਗਰ ਪ੍ਰਬੰਧ ਬਾਰੇ ਦਿੱਤੀ ਜਾਵੇਗੀ ਜਾਣਕਾਰੀ

ਦਰਬਾਰ ਸਾਹਿਬ: ਗੁਰੂ ਰਾਮਦਾਸ ਸਰਾਂ ਨੇੜੇ ਪੁੱਛਗਿੱਛ ਕੇਂਦਰ ਸਥਾਪਤ

ਪੁੱਛਗਿੱਛ ਕੇਂਦਰ ਦੀ ਆਰੰਭਤਾ ਮੌਕੇ ਹਾਜ਼ਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪਤਵੰਤੇ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਦਸੰਬਰ

ਇਥੇ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਦੇਸ਼-ਵਿਦੇਸ਼ ਤੋਂ ਪੁੱਜਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਸਰਾਂ ਨਜ਼ਦੀਕ ਇਕ ਹੋਰ ਪੁੱਛਗਿੱਛ ਕੇਂਦਰ ਸਥਾਪਤ ਕੀਤਾ ਹੈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਇਕ ਸਹਾਇਤਾ ਕੇਂਦਰ ਸ਼ੁਰੂ ਕੀਤਾ ਗਿਆ ਸੀ। ਇਹ ਦੋਵੇਂ ਕੇਂਦਰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਨਾਲ ਜੋੜੇ ਗਏ ਹਨ।

ਅੱਜ ਸ਼ੁਰੂ ਕੀਤੇ ਗਏ ਦੂਜੇ ਪੁੱਛਗਿੱਛ ਕੇਂਦਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਗੁਰਮਤਿ ਰਵਾਇਤ ਅਨੁਸਾਰ ਇਸ ਦੀ ਸ਼ੁਰੂਆਤ ਵੇਲੇ ਅਰਦਾਸ ਕੀਤੀ ਗਈ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਪੁੱਜਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਵਾਸਤੇ ਪੁੱਛਗਿੱਛ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਦੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਅਤੇ ਇਥੇ ਸਥਿਤ ਅਸਥਾਨਾਂ, ਸਰਾਵਾਂ ਤੇ ਲੰਗਰ ਦੇ ਪ੍ਰਬੰਧ ਬਾਰੇ ਜਾਣਕਾਰੀ ਇਨ੍ਹਾਂ ਕੇਂਦਰਾਂ ਰਾਹੀਂ ਮਿਲ ਸਕੇਗੀ। ਇਥੇ ਸਿੱਖੀ ਨਾਲ ਸਬੰਧਤ ਵੱਖ-ਵੱਖ ਭਾਸ਼ਾਵਾਂ ਦਾ ਸਾਹਿਤ ਵੀ ਸੰਗਤ ਨੂੰ ਮੁਹੱਈਆ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਵਿੱਚ ਸੂਚਨਾ ਅਫ਼ਸਰ ਤੇ ਗਾਈਡ ਨਿਰੰਤਰ ਸੇਵਾਵਾਂ ਦਿੰਦੇ ਹਨ। ਇਸੇ ਦੌਰਾਨ ਹਰਿਮੰਦਰ ਸਾਹਿਬ ਵਿੱਚ ਦਾਖਲ ਹੋਣ ਵਾਲੀ ਸੰਗਤ ਲਈ ਇਹ ਸਹਾਇਤਾ ਕੇਂਦਰ ਵੀ ਫਾਇਦੇਮੰਦ ਸਾਬਤ ਹੋਣਗੇ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸਕੱਤਰ ਪ੍ਰਤਾਪ ਸਿੰਘ, ਓਐੱਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਜਤਿੰਦਰਪਾਲ ਸਿੰਘ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All