ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡੀਸੀ ਵੱਲੋਂ ਰਾਵੀ ਦਰਿਆ ਨਾਲ ਲੱਗਦੇ ਖੇਤਰਾਂ ਦਾ ਦੌਰਾ

ਹੜ੍ਹਾਂ ਦੇ ਸੰਭਾਵੀ ਖਤਰੇ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ
Advertisement

ਪੱਤਰ ਪ੍ਰੇਰਕ

ਅਜਨਾਲਾ, 17 ਜੂਨ

Advertisement

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਰਾਵੀ ਦਰਿਆ ਨਾਲ ਲੱਗਦੇ ਵੱਖ-ਵੱਖ ਪੋਸਟਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੇ ਸੰਭਾਵੀ ਖਤਰੇ ਨੂੰ ਦੇਖਦਿਆਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਵਾਂ ’ਤੇ ਹੜ੍ਹਾਂ ਦਾ ਜ਼ਿਆਦਾ ਖਤਰਾ ਹੈ ਉੱਥੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਹੜ੍ਹਾਂ ਦੇ ਸੰਭਾਵੀ ਖਤਰੇ ਨੂੰ ਦੇਖਦਿਆਂ ਹੋਇਆਂ ਨਵੀਆਂ ਬੇੜੀਆਂ ਦੀ ਖਰੀਦ ਅਤੇ ਪੁਰਾਣੀਆਂ ਬੇੜੀਆਂ ਦੀ ਮੁਰੰਮਤ ਵੀ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਅੱਜ ਵਿਸ਼ੇਸ਼ ਤੌਰ ’ਤੇ ਦੇਖਣ ਆਏ ਹਨ ਕਿ ਕਿਹੜੀਆਂ ਡਰੇਨਾਂ ਦੀ ਮੁਰੰਮਤ ਪਹਿਲ ਦੇ ਆਧਾਰ ’ਤੇ ਤੁਰੰਤ ਕੀਤੀ ਜਾਣੀ ਬਣਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ। ਸ਼੍ਰੀਮਤੀ ਸਾਹਨੀ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਪ੍ਰਬੰਧਾਂ ਦਾ ਖੁਦ ਮੌਕੇ ਉਤੇ ਜਾ ਕੇ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement