ਡੀਸੀ ਵੱਲੋਂ ਮਕੋੜਾ ਪੱਤਣ ਰਾਵੀ ਦਰਿਆ ਦਾ ਦੌਰਾ

ਡੀਸੀ ਵੱਲੋਂ ਮਕੋੜਾ ਪੱਤਣ ਰਾਵੀ ਦਰਿਆ ਦਾ ਦੌਰਾ

ਡਿਪਟੀ ਕਮਿਸ਼ਨਰ ਮਕੋੜਾ ਪੱਤਣ ਦਾ ਦੌਰਾ ਕਰਦੇ ਹੋਏ।

ਜਤਿੰਦਰ ਬੈਸ
ਗੁਰਦਾਸਪੁਰ, 15 ਜਨਵਰੀ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਰਾਵੀ ਦਰਿਆ, ਮਕੋੜਾ ਪੱਤਣ-ਜਿਥੇ ਰਾਵੀ ਤੇ ਓਝ ਦਰਿਆ ਦਾ ਮਿਲਨ ਹੁੰਦਾ ਹੈ, ਦਾ ਦੌਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਨੇੜਲੇ ਤੇ ਦਰਿਆ ਤੋਂ ਪਾਰ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਦਰਿਆ ਦੀ ਢਾਹ ਕਾਰਨ ਦਰਿਆ ਤੋਂ ਪਿੰਡਾਂ ਨੂੰ ਜਾਣ ਵਾਲੀ ਮੁੱਖ ਸੜਕ ਰੁੜ੍ਹਣ ਨਾਲ ਪਿੰਡ ਵਾਸੀਆਂ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ, ਪਨਟੂਨ ਪੁਲ ਸਮੇਤ ਵੱਖ-ਵੱਖ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਦਰਿਆ ਤੋਂ ਪਾਰ ਪਿੰਡਾਂ ਨੂੰ ਜਾਂਦੀ ਸੜਕ ਦੀ ਮੁਰੰਮਤ ਜਲਦ ਕਰਨ। ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਭਵਿੱਖ ਵਿਚ ਸੜਕ ਨਾ ਰੁੜ੍ਹੇ, ਇਸ ਬਾਬਤ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਪਨਟੂਨ ਪੁਲ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਪੁਲ ਦੀ ਹਾਲਤ ਹੋਰ ਬਿਹਤਰ ਕਰਨ ਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਦਰਿਆ ਪਾਰ ਆਰਮੀ ਅਤੇ ਲੋਕਾਂ ਨੂੰ ਆਉਣ-ਜਾਣ ਵਿਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ ਹੈ, ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਰਿਆ ਨੇੜਲੇ ਅਤੇ ਦਰਿਆ ਤੋਂ ਪਾਰ ਪਿੰਡਾਂ ਦੇ ਲੋਕਾਂ ਦੀ ਹਰ ਮੁਸ਼ਕਿਲ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All