ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਦੀ ਬਰਸੀ ਮਨਾਈ

ਪੱਤਰ ਪ੍ਰੇਰਕ ਧਾਰੀਵਾਲ, 17 ਜੂਨ ਭਾਰਤ-ਚੀਨ ਸਰਹੱਦ ’ਤੇ ਲੱਦਾਖ ਦੀ ਗਲਵਾਨ ਘਾਟੀ ਵਿੱਚ ਚੀਨ ਦੇ ਸੈਨਿਕਾਂ ਨਾਲ ਲੋਹਾ ਲੈਂਦਿਆਂ 15 ਜੂਨ 2020 ਦੀ ਰਾਤ ਨੂੰ ਸ਼ਹੀਦ ਹੋਏ ਭਾਰਤੀ ਫੌਜ ਦੀ 3 ਮੀਡੀਅਮ ਰੈਜ਼ੀਮੈਂਟ ਦੇ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਦੀ...
Advertisement

ਪੱਤਰ ਪ੍ਰੇਰਕ

ਧਾਰੀਵਾਲ, 17 ਜੂਨ

Advertisement

ਭਾਰਤ-ਚੀਨ ਸਰਹੱਦ ’ਤੇ ਲੱਦਾਖ ਦੀ ਗਲਵਾਨ ਘਾਟੀ ਵਿੱਚ ਚੀਨ ਦੇ ਸੈਨਿਕਾਂ ਨਾਲ ਲੋਹਾ ਲੈਂਦਿਆਂ 15 ਜੂਨ 2020 ਦੀ ਰਾਤ ਨੂੰ ਸ਼ਹੀਦ ਹੋਏ ਭਾਰਤੀ ਫੌਜ ਦੀ 3 ਮੀਡੀਅਮ ਰੈਜ਼ੀਮੈਂਟ ਦੇ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਦੀ ਬਰਸੀ ਇੱਥੋਂ ਨਜ਼ਦੀਕ ਉਨ੍ਹਾਂ ਦੇ ਜੱਦੀ ਪਿੰਡ ਭੋਜਰਾਜ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਈ। ਇਸ ਸਬੰਧੀ ਕੈਪਟਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿੱਚ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਸ਼ਹੀਦ ਦੀ ਮਾਤਾ ਕਸ਼ਮੀਰ ਕੌਰ, ਪਿਤਾ ਜਗੀਰ ਸਿੰਘ, ਪਤਨੀ ਜਸਵਿੰਦਰ ਕੌਰ, ਧੀ ਸੰਦੀਪ ਕੌਰ, ਭਰਾ ਸੂਬੇਦਾਰ ਸੁਖਚੈਨ ਸਿੰਘ, ਭਰਜਾਈ ਜਤਿੰਦਰ ਕੌਰ, ਸ਼ਹੀਦ ਲਾਂਸ ਨਾਇਕ ਡਿਪਟੀ ਸਿੰਘ ਸੈਨਾ ਮੈਡਲ ਦੇ ਭਤੀਜੇ ਵਰਿੰਦਰ ਸਿੰਘ, ਸਮਾਜ ਸੇਵਕ ਡਾ. ਰਾਜਿੰਦਰ ਸ਼ਰਮਾ, ਕਿਸਾਨ ਅਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਆਦਿ ਨੇ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਨੂੰ ਸਰਧਾਂਜਲੀ ਭੇਟ ਕੀਤੀ। ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਨੇ ਕੀਰਤਨ ਕੀਤਾ।

Advertisement