ਸੜਕ ਹਾਦਸੇ ਵਿੱਚ ਮੌਤ
ਪੱਤਰ ਪ੍ਰੇਰਕ
ਤਰਨ ਤਾਰਨ, 24 ਜੂਨ
ਚੁਸਲੇਵੜ (ਪੱਟੀ)-ਹਰੀਕੇ ਸੜਕ ’ਤੇ ਪਿੰਡ ਪੋਵਾਲ ਨੇੜੇ ਹੋਏ ਸੜਕ ਹਾਦਸੇ ਵਿੱਚ ਬੀਤੇ ਕੱਲ੍ਹ ਦੁੱਬਲੀ ਪਿੰਡ ਦੇ ਵਸਨੀਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਰਾਜ ਸਿੰਘ (29) ਪੁੱਤਰ ਸੋਹਣ ਸਿੰਘ ਦੇ ਤੌਰ ’ਤੇ ਕੀਤੀ ਗਈ ਹੈ| ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਪੱਟੀ ਸਦਰ ਤੋਂ ਏਐੱਸਆਈ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਬਣਦੀ ਕਾਰਵਾਈ ਕੀਤੀ| ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਗੁਰਰਾਜ ਸਿੰਘ ਮੋਟਰਸਾਈਕਲ ’ਤੇ ਆਪਣੇ ਖੇਤ ਜਾ ਰਿਹਾ ਸੀ। ਇਸ ਦੌਰਾਨ ਉਹ ਪੋਵਾਲ ਪਿੰਡ ਨੇੜੇ ਹਰੀਕੇ ਵਾਲੇ ਪਾਸਿਓਂ ਸਰੀਏ ਨਾਲ ਭਰੀ ਬੋਲੈਰੋ ਗੱਡੀ ਦੀ ਲਪੇਟ ਵਿੱਚ ਆ ਗਿਆ। ਗੁਰਰਾਜ ਸਿੰਘ ਦੇ ਸਿਰ ’ਤੇ ਸੱਟ ਲੱਗੀ ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ| ਉਹ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ। ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਦੀ ਪਛਾਣ ਕਰ ਲਈ ਹੈ| ਪੁਲੀਸ ਨੇ ਬੋਲੈਰੋ ਗੱਡੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ| ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ|