ਧਾਰੀਵਾਲ (ਪੱਤਰ ਪ੍ਰੇਰਕ): ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਫਾਊਂਡਰ ਚੇਅਰਮੈਨ ਅਤੇ ਸਮਾਜ ਸੇਵੀ ਮਾਸਟਰ ਹਰਪਾਲ ਸਿੰਘ ਨਹੀਂ ਰਹੇ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਅਜੈਪਾਲ ਸਿੰਘ ਤੇ ਸੰਦੀਪ ਪਾਲ ਸਿੰਘ ਅਤੇ ਨੂੰਹ ਨਵਦੀਪ ਕੌਰ ਤੇ ਕੁਲਦੀਪ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ ਐੱਸ.ਬੀ.ਨਾਯਰ ਨੇ ਦਿੱਤੀ। ਉਨ੍ਹਾਂ ਦੀ ਅੰਤਿਮ ਯਾਤਰਾ 9 ਫਰਵਰੀ ਬੁੱਧਵਾਰ ਨੂੰ ਗੁਰਦਾਸਪੁਰ ਵਿੱਚ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਸ਼ੁਰੂ ਹੋ ਕੇ ਸੇਂਟ ਕਬੀਰ ਸਕੂਲ ਸੁਲਤਾਨਪੁਰ (ਨੇੜੇ ਸਠਿਆਲੀ ਪੁਲ) ਪਹੁੰਚੇਗੀ। ਉਪਰੰਤ ਉਨ੍ਹਾਂ ਦੇ ਜੱਦੀ ਘਰ ਪਿੰਡ ਦੁਲੂਆਣਾ ਵਿੱਚ ਲਿਜਾਣ ਮਗਰੋਂ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜ਼ਿਲ੍ਹਾ ਭਰ ਤੋਂ ਸਮਾਜ ਸੇਵੀ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਪਰਿਵਾਰ ਨਾਲ ਦੁੱਖ ਵੰਡਾਇਆ।