ਪੱਤਰ ਪ੍ਰੇਰਕ
ਪਠਾਨਕੋਟ, 7 ਅਗਸਤ
ਪਠਾਨਕੋਟ-ਅੰਮ੍ਰਿਤਸਰ ਹਾਈਵੇਅ ’ਤੇ ਪਿੰਡ ਬਾਰਠ ਸਾਹਿਬ ਦੇ ਕੋਲ ਅੱਜ ਦੋ ਮੋਟਰਸਾਈਕਲਾਂ ਦੀ ਟੱਕਰ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਦੂਸਰਾ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਤਾਣ ਸਰਦੂਲ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਲਦਪਾਲਵਾਂ ਦੇ ਰੂਪ ਵਿੱਚ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਦੂਲ ਸਿੰਘ ਦੇ ਭਰਾ ਨੇ ਦੱਸਿਆ ਕਿ ਉਹ ਪਠਾਨਕੋਟ ਡਿਊਟੀ ’ਤੇ ਜਾ ਰਿਹਾ ਸੀ। ਇਸੇ ਦੌਰਾਨ ਉਸ ਨੂੰ ਸੂਚਨਾ ਮਿਲੀ ਕਿ ਬਾਰਠ ਸਾਹਿਬ ਗੇਟ ਦੇ ਕੋਲ ਉਸ ਦੇ ਮੋਟਰਸਾਈਕਲ ਸਵਾਰ ਭਰਾ ਦੀ ਦੂਸਰੇ ਮੋਟਰਸਾਈਕਲ ਸਵਾਰ ਨਾਲ ਟੱਕਰ ਹੋ ਗਈ ਹੈ। ਸਰਦੂਲ ਸਿੰਘ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਪਰ ਉਸ ਦੀ ਮੌਤ ਹੋ ਗਈ।