ਪੱਤਰ ਪ੍ਰੇਰਕ
ਅਮਰਗੜ੍ਹ, 15 ਮਈ
ਪਿੰਡ ਲਾਂਗੜੀਆਂ ਨਜ਼ਦੀਕ ਇੱਕ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜੰਗੀਰ ਸਿੰਘ ਨੇ ਪੁਲੀਸ ਕੋਲ ਲਿਖਵਾਈ ਰਿਪੋਰਟ ਵਿੱਚ ਦੱਸਿਆ ਕਿ ਉਸਦਾ ਭਰਾ ਅੰਬੂ ਰਾਮ ਸੈਰ ਕਰਨ ਗਿਆ ਸੀ ਕਿ ਇਸ ਦੌਰਾਨ ਅਚਾਨਕ ਇੱਕ ਕਾਰ ਉਸ ਵਿੱਚ ਵੱਜੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਮਾਲੇਰਕੋਟਲਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਦੇਖਦਿਆਂ ਉਸਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।